ਪ੍ਰੋ. ਬਡੂੰਗਰ ਨੇ ਜਥੇਦਾਰ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਦਾ ਕੀਤਾ ਸਵਾਗਤ, ਕਿਹਾ ਹੋਈ ਖ਼ੁਸੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਕੀਆਂ ਲਾਡਲੀਆਂ ਫੌਜਾਂ ਅਤੇ ਹੋਰ ਪੰਥਕ ਸੰਪ੍ਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਕੀਤੀ ਹੈ।
ਪਟਿਆਲਾ (ਗੁਰਪਿਆਰ ਥਿੰਦ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਗੁਰੂ ਕੀਆਂ ਲਾਡਲੀਆਂ ਫੌਜਾਂ ਅਤੇ ਹੋਰ ਪੰਥਕ ਸੰਪ੍ਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਪੰਥਕ ਮਰਿਆਦਾ ਅਨੁਸਾਰ ਦਸਤਾਰਬੰਦੀ ਕੀਤੀ ਹੈ।
ਇਸ ਕਰਕੇ ਇਹ ਇੱਕ ਅਤਿ ਸ਼ਲਾਘਾਯੋਗ ਕਾਰਜ ਕਰਕੇ ਅਣਗਿਣਤ ਪੰਥ-ਦਰਦੀਆਂ ਨੂੰ ਖੁਸ਼ੀ ਅਤੇ ਸੰਤੁਸ਼ਟੀ ਪ੍ਰਦਾਨ ਕੀਤੀ ਹੈ।
ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਵੀ ਇਸ ਕਾਰਜ ਦੀ ਵਧਾਈ ਦਿੱਤੀ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੂਹ ਸਾਥੀਆਂ ਸਮੇਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਪੰਥਕ ਸੰਪ੍ਰਦਾਵਾਂ ਅਤੇ ਖਾਸ ਕਰਕੇ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਜੀ 96ਵੇਂ ਕਰੋੜੀ ਦੀ ਭਰਪੂਰ ਸ਼ਲਾਘਾ ਕੀਤੀ।
ਉਹਨਾਂ ਨੇ ਕਿਹਾ ਕਿ ਮੈਂ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਨੂੰ ਦਿਲੀ ਮੁਬਾਰਕ ਦਿੰਦਿਆਂ ਹੋਇਆ ਆਸ ਕਰਦਾ ਹਾਂ ਕਿ ਜਿਹਨਾਂ ਪੰਥਕ ਭਾਵਨਾਵਾਂ ਅਤੇ ਜੋਸ਼ ਜਜਬੇ ਨਾਲ ਉਹਨਾਂ ਨੂੰ ਇਹ ਸੇਵਾ ਸੌਂਪੀ ਗਈ ਹੈ, ਉਹ ਆਪਣੀਆਂ ਸੇਵਾਵਾਂ ਪੰਥਕ ਮਰਿਆਦਾ ਅਤੇ ਪੰਥਕ ਜਜਬਿਆਂ ਨਾਲ ਕਾਰਜਸ਼ੀਲ ਹੋਣਗੇ।