Punjab Police's anti-gangster ਮੁਹਿੰਮ ਨੂੰ ਵੱਡੀ ਸਫ਼ਲਤਾ, ਕੂਖ਼ਿਆਤ ਗੈਂਗਸਟਰ Money Prince Soorma ਢੇਰ

ਅੰਮ੍ਰਿਤਸਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਗੈਂਗਸਟਰ ਵਿਰੋਧੀ ਮੁਹਿੰਮ ਤਹਿਤ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ।

Update: 2026-01-20 12:53 GMT

ਅੰਮ੍ਰਿਤਸਰ : ਅੰਮ੍ਰਿਤਸਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਚਲਾਈ ਜਾ ਰਹੀ ਗੈਂਗਸਟਰ ਵਿਰੋਧੀ ਮੁਹਿੰਮ ਤਹਿਤ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨਾਲ ਹੋਏ ਮੁਕਾਬਲੇ ਵਿੱਚ ਕੂਖ਼ਿਆਤ ਗੈਂਗਸਟਰ ਮਨੀ ਪ੍ਰਿੰਸ ਸੂਰਮਾ ਮਾਰਿਆ ਗਿਆ।


ਡੀ ਆਈ ਜੀ ਗੋਇਲ ਨੇ ਦੱਸਿਆ ਕਿ ਮਨੀ ਪ੍ਰਿੰਸ ਸੂਰਮਾ ਤਰਨ ਤਾਰਨ ਜ਼ਿਲ੍ਹੇ ਨਾਲ ਸੰਬੰਧਤ ਸੀ ਅਤੇ ਉਸ ਦੇ ਖ਼ਿਲਾਫ਼ ਕਰੀਬ 50 ਅਪਰਾਧਿਕ ਮਾਮਲੇ ਦਰਜ ਸਨ। ਇਨ੍ਹਾਂ ਵਿੱਚ ਕਤਲ (302), ਕਤਲ ਦੀ ਕੋਸ਼ਿਸ਼, NDPS ਐਕਟ, ਆਰਮਜ਼ ਐਕਟ ਅਤੇ ਲੁੱਟ ਵਰਗੇ ਗੰਭੀਰ ਕੇਸ ਸ਼ਾਮਲ ਸਨ। ਕੁਝ ਮਾਮਲਿਆਂ ਵਿੱਚ ਉਹ ਪਹਿਲਾਂ ਹੀ ਸਜ਼ਾਇਆਫ਼ਤਾ ਸੀ, ਜਦਕਿ ਕਈ ਕੇਸਾਂ ਵਿੱਚ ਪੁਲਿਸ ਵੱਲੋਂ ਉਸ ਦੀ ਤਲਾਸ਼ ਜਾਰੀ ਸੀ।


ਉਨ੍ਹਾਂ ਦੱਸਿਆ ਕਿ 12 ਜਨਵਰੀ ਨੂੰ ਪੁਲਿਸ ਨਾਲ ਇੱਕ ਸੰਖੇਪ ਮੁਕਾਬਲੇ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੋਂ 14 ਜਨਵਰੀ ਨੂੰ ਉਹ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਿਆ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਐਸਐਸਪੀ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਖ਼ਾਸ ਟੀਮਾਂ ਗਠਿਤ ਕੀਤੀਆਂ ਗਈਆਂ।

ਇੰਟੈਲੀਜੈਂਸ ਜਾਣਕਾਰੀ ਦੇ ਆਧਾਰ ‘ਤੇ ਅੱਜ ਘਰਿੰਡਾ ਥਾਣੇ ਦੇ ਇਲਾਕੇ ਵਿੱਚ ਪੁਲਿਸ ਵੱਲੋਂ ਐਂਬੁਸ਼ ਲਗਾਇਆ ਗਿਆ। ਜਦੋਂ ਗੈਂਗਸਟਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੇ ਵਿਦੇਸ਼ੀ ਬਣਾਵਟ ਦੀ ਪਿਸਤੌਲ ਨਾਲ ਪੁਲਿਸ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਪੁਲਿਸ ਮੁਲਾਜ਼ਮਾਂ ਵੱਲੋਂ ਪਹਿਨੀਆਂ ਬੁਲੇਟ-ਪ੍ਰੂਫ਼ ਜੈਕਟਾਂ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋਇਆ ਅਤੇ ਜਵਾਬੀ ਕਾਰਵਾਈ ਵਿੱਚ ਗੈਂਗਸਟਰ ਢੇਰ ਹੋ ਗਿਆ।


ਡੀ ਆਈ ਜੀ ਸੰਦੀਪ ਗੋਇਲ ਨੇ ਸਪੈਸ਼ਲ ਸੈੱਲ, ਡੀਐਸਪੀ, ਐਸਐਚਓ ਅਤੇ ਪੂਰੀ ਪੁਲਿਸ ਟੀਮ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਸਮਾਜ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਾਨੂੰਨ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੌਕੇ ‘ਤੇ FSL ਦੀ ਟੀਮ ਵੱਲੋਂ ਸਬੂਤ ਇਕੱਠੇ ਕਰਕੇ ਜਾਂਚ ਜਾਰੀ ਹੈ ਅਤੇ ਪੂਰੀ ਰਿਪੋਰਟ ਆਉਣ ਤੋਂ ਬਾਅਦ ਹੋਰ ਖੁਲਾਸੇ ਕੀਤੇ ਜਾਣਗੇ।



ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਦੌਰਾਨ ਇਸ ਨੂੰ ਦੌੜਾਉਣ ਦੇ ਵਿੱਚ ਜਿਸ ਵੀ ਸਖਸ਼ ਜਾਂ ਮਹਿਲਾ ਦਾ ਹੱਥ ਹੋਵੇਗਾ ਉਸਦੀ ਵੀ ਜਾਂਚ ਕੀਤੀ ਜਾਵੇਗੀ। ਉੱਥੇ ਉਹਨਾਂ ਕਿਹਾ ਕਿ ਇਸਦੇ ਚਲਦੇ ਅਸੀਂ ਆਪਣੇ ਦੋ ਮੁਲਾਜ਼ਮਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਸਾਡੇ ਵੀ ਪੁਲਿਸ ਅਧਿਕਾਰੀ ਨੂੰ ਗੋਲੀ ਲੱਗੀ ਪਰ ਉਸ ਨੇ ਬੁਲਟ ਪਰੂਫ ਜੈਕਟ ਪਾਈ ਹੋਈ ਸੀ ਜਿਸ ਦੇ ਨਾਲ ਉਸ ਦਾ ਬਚਾਅ ਹੋ ਗਿਆ

Tags:    

Similar News