ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ : ਚੇਅਰਪਰਸਨ ਰਾਜ ਲਾਲੀ ਗਿੱਲ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਮ ਖਾਸ ਬਾਗ, ਸਰਹਿੰਦ ਵਿਖੇ ‘ਬੇਟੀ ਬਚਾਓ ਬੇਟੀ ਪੜਾਓ ਸਕੀਮ’ ਅਧੀਨ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜਗਾਰ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।
ਫਤਿਹਗੜ੍ਹ ਸਾਹਿਬ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਮ ਖਾਸ ਬਾਗ, ਸਰਹਿੰਦ ਵਿਖੇ ‘ਬੇਟੀ ਬਚਾਓ ਬੇਟੀ ਪੜਾਓ ਸਕੀਮ’ ਅਧੀਨ ਔਰਤਾਂ ਲਈ ਸਿਹਤ, ਸਫਾਈ ਅਤੇ ਰੋਜਗਾਰ ਲਈ ਕੈਂਪ ਲਗਾਇਆ ਗਿਆ, ਜਿਸ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।
ਇਸ ਮੌਕੇ ਤੇ ਸਵੈ ਸੈਲਫ ਗਰੁੱਪ ਅਧੀਨ ਔਰਤਾਂ ਵੱਲੋਂ ਖੁਦ ਤਿਆਰ ਕੀਤੀਆਂ ਗਈਆਂ ਵਸਤਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਦਾ ਚੇਅਰ ਪਰਸਨ ਵੱਲੋਂ ਨਿਰੀਖਣ ਵੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਲਗਾ ਕੇ ਕੰਮ ਕਰ ਰਹੀਆਂ ਹਨ ।
ਉਨ੍ਹਾਂ ਨਾਲ ਹੀ ਕਿਹਾ ਕਿ ਸਵੈ ਸੈਲਫ ਗਰੁੱਪਾਂ ਵਿੱਚ ਟ੍ਰੇਨਿੰਗ ਪ੍ਰਾਪਤ ਕਰਕੇ ਅੱਜ ਔਰਤਾਂ ਆਤਮ ਨਿਰਭਰ ਬਣ ਕੇ ਆਪਣੇ ਪਰਿਵਾਰ ਦੇ ਪਾਲਣ ਪੋਸ਼ਣ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਮਹਿਲਾ ਕਮਿਸ਼ਨ ਵੱਲੋਂ ਔਰਤਾਂ ਲਈ ਆਪਣੇ ਹੱਕਾਂ ਪ੍ਰਤੀ ਜਾਗਰੂਕਤਾ ਲਿਆਉਣ ਲਈ ਵਿਸ਼ੇਸ਼ ਤੌਰ ਤੇ ਜਾਗਰੂਕਤਾ ਡੈਸਕ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਮਹਿਲਾਵਾਂ ਨੂੰ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਹੱਕਾਂ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।