ਮੋਗਾ ਦੇ ਪਿੰਡ ਬਸਤੀ ਭਾਟੇ ਦੇ ਸਰਪੰਚ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਆਤਮ-ਹੱਤਿਆ

ਮੋਗੇ ਦੇ ਕਸਬਾ ਧਰਮਕੋਟ ਦੇ ਅੰਦਰ ਆਉਣ ਵਾਲੇ ਪਿੰਡ ਬਸਤੀ ਭਾਟੇ ਦੇ ਵਿੱਚ ਬੀਤੀ ਰਾਤ ਪਿੰਡ ਦੇ ਸਰਪੰਚ ਜਸਵੰਤ ਸਿੰਘ (ਉਮਰ 30 ਸਾਲ) ਨੇ ਆਪਣੇ ਘਰ ਵਿੱਚ ਲਾਇਸੰਸੀ ਰਿਵਾਲਵਰ ਤੋਂ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ, ਜਸਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਤਿੰਨ ਬੱਚਿਆਂ ਦੇ ਪਿਤਾ ਸਨ।

Update: 2025-11-13 09:43 GMT

ਮੋਗਾ : ਮੋਗੇ ਦੇ ਕਸਬਾ ਧਰਮਕੋਟ ਦੇ ਅੰਦਰ ਆਉਣ ਵਾਲੇ ਪਿੰਡ ਬਸਤੀ ਭਾਟੇ ਦੇ ਵਿੱਚ ਬੀਤੀ ਰਾਤ ਪਿੰਡ ਦੇ ਸਰਪੰਚ ਜਸਵੰਤ ਸਿੰਘ (ਉਮਰ 30 ਸਾਲ) ਨੇ ਆਪਣੇ ਘਰ ਵਿੱਚ ਲਾਇਸੰਸੀ ਰਿਵਾਲਵਰ ਤੋਂ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ, ਜਸਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਤਿੰਨ ਬੱਚਿਆਂ ਦੇ ਪਿਤਾ ਸਨ।




ਸਰਪੰਚ ਜਸਵੰਤ ਸਿੰਘ ਨੂੰ ਸਰਬ ਸਾਂਝਾ ਪਿੰਡ ਦੇ ਸਰਪੰਚ ਵੱਜੋਂ ਚੁਣਿਆ ਗਿਆ ਸੀ। ਬੁਧਵਾਰ ਦੀ ਰਾਤ ਖਾਣਾ ਖਾਣ ਤੋਂ ਬਾਅਦ ਜਸਵੰਤ ਸਿੰਘ ਨੇ ਆਪਣੇ ਕਮਰੇ ਵਿੱਚ ਗਏ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਦਿੱਤੀ। ਪਰਿਵਾਰਿਕ ਮੈਂਬਰਾਂ ਨੇ ਗੋਲੀ ਦੀ ਅਵਾਜ਼ ਸੁਣ ਕੇ ਦਰਵਾਜਾ ਤੋੜ ਕੇ ਦੇਖਿਆ ਤਾ ਸਰਪੰਚ ਖੂਨ ਨਾਲ ਲਥਪਥ ਹੋਏ ਪਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕਰ ਦੇਹ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਰਹੀ ਹੈ।


ਇਸ ਮਾਮਲੇ ਵਿੱਚ ਧਰਮਕੋਟ ਪੁਲਿਸ ਸਟੇਸ਼ਨ ਇੰਚਾਰਜ (ਐਸਐਚਓ) ਗੁਰਮੇਲ ਸਿੰਘ ਨੇ ਦੱਸਿਆ ਕਿ ਧਰਮਕੋਟ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਧਰਮਕੋਟ ਕਸਬੇ ਅਧੀਨ ਪੈਂਦੇ ਪਿੰਡ ਬਸਤੀ ਭਾਟੇਕੇ ਵਿੱਚ ਸਰਪੰਚ ਜਸਵੰਤ ਸਿੰਘ ਜੱਸਾ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।




ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਰਪੰਚ ਨੇ ਕਿਸੇ ਸਮੱਸਿਆ ਕਾਰਨ ਇਹ ਕਦਮ ਚੁੱਕਿਆ, ਜਿਸ ਬਾਰੇ ਪਰਿਵਾਰ ਨੂੰ ਪਤਾ ਨਹੀਂ ਸੀ। ਮ੍ਰਿਤਕ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਬੀਐਨਐਸ ਦੀ ਧਾਰਾ 194 ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

Tags:    

Similar News