ਨਹੀਂ ਰਹੇ ਗਾਇਕ ਗੁਰਮੀਤ ਮਾਨ, ਪੰਜਾਬੀ ਸੰਗੀਤ ਜਗਤ ਨੂੰ ਫੇਰ ਵੱਡਾ ਝਟਕਾ

ਜਵੀਰ ਜਵੰਦਾ ਤੋਂ ਬਾਅਦ ਹੁਣ ਫੇਰ ਇੱਕ ਵਾਰ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌਰ ਗਈ ਹੈ। ਸਾਲ 2025 ਪੰਜਾਬੀ ਸੰਗੀਤ ਜਗਤ ਅਤੇ ਫਿਲਮੀ ਜਗਤ ਲਈ ਚੰਗਾ ਨਹੀਂ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਸਾਲ ਵੱਡੇ ਫ਼ਨਕਾਰ ਇਸ ਦੁਨੀਆਂ ਨੂੰ ਅਲਵੀਦਾ ਆਖ ਗਏ ਹਨ।

Update: 2025-10-10 07:27 GMT

 ਚੰਡੀਗੜ੍ਹ (ਗੁਰਪਿਆਰ ਸਿੰਘ) : ਰਾਜਵੀਰ ਜਵੰਦਾ ਤੋਂ ਬਾਅਦ ਹੁਣ ਫੇਰ ਇੱਕ ਵਾਰ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਾਲ 2025 ਪੰਜਾਬੀ ਸੰਗੀਤ ਜਗਤ ਅਤੇ ਫਿਲਮੀ ਜਗਤ ਲਈ ਚੰਗਾ ਨਹੀਂ ਮੰਨਿਆ ਜਾ ਰਿਹਾ ਹੈ, ਕਿਉਂਕਿ ਇਸ ਸਾਲ ਵੱਡੇ ਫ਼ਨਕਾਰ ਇਸ ਦੁਨੀਆਂ ਨੂੰ ਅਲਵੀਦਾ ਆਖ ਗਏ ਹਨ।


ਪੰਜਾਬੀ ਸੰਗੀਤ ਜਗਤ ਅਜੇ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਦੇ ਸੋਗ ਤੋਂ ਉੱਭਰਿਆ ਵੀ ਨਹੀਂ ਸੀ ਕਿ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆ ਗਈ ਹੈ। ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਪੰਜਾਬੀ ਸੰਗੀਤ ਉਦਯੋਗ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।



ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਵਾਰ ਫਿਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਮੀਤ ਮਾਨ ਰੂਪਨਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਉਹ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ। ਤੁਹਾਨੂੰ ਦੱਸ ਦੇਈਏ ਕਿ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਦੀ ਲੰਮੇ ਸਮੇਂ ਤੋਂ ਸੇਵਾ ਨਿਭਾਈ।

Tags:    

Similar News