ਭਾਈ ਖੰਡਾ ਤੇ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਕਰਵਾਇਆ ਗਿਆ

ਭਾਈ ਅਵਤਾਰ ਸਿੰਘ ਖੰਡਾ ਆਜ਼ਾਦ ਅਤੇ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਸ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ।

Update: 2024-06-15 06:47 GMT

ਅੰਮ੍ਰਿਤਸਰ : ਭਾਈ ਅਵਤਾਰ ਸਿੰਘ ਖੰਡਾ ਆਜ਼ਾਦ ਅਤੇ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਸ ਤੋਂ ਬਾਅਦ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਂਟ ਕੀਤੇ ਗਏ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸਮੂਹ ਸਿੱਖ ਜਥੇਬੰਦੀਆਂ ਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਦਾ ਵਿਦੇਸ਼ਾਂ ਦੀ ਧਰਤੀ ਦੇਸ਼ ਦੀ ਹਕੂਮਤ ਵਲੋਂ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲਈ ਇਹ ਕਤਲ ਹਨ ਪਰ ਸਾਡੇ ਲਈ ਇਹ ਸ਼ਹੀਦੀਆਂ ਹਨ, ਜਿਸ ਦੇ ਚਲਦੇ ਇਹਨਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਅੱਜ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਇਹਨਾਂ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ।

ਇਸ ਮੌਕੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਨਾ ਕਿਸੇ ਵਕੀਲ ਦੀ ਤੇ ਨਾ ਕਿਸੇ ਦਲੀਲ ਦੀ ਲੋੜ ਹੈ। ਅਸੀਂ ਆਪਣੀ ਫਾਈਲ ਉਸ ਵਾਹਿਗੁਰੂ ਅੱਗੇ ਲਗਾਈ ਹੈ, ਇਸ ਨੇ ਅੱਧੇ ਲੋਕਾਂ ਨੂੰ ਨੰਗਾ ਕਰ ਦਿੱਤਾ ਹੈ ਤੇ ਬਾਕੀ ਜਿਹੜੇ ਰਹਿੰਦੇ ਹਨ ਉਹ ਵੀ ਤੁਹਾਡੇ ਸਾਹਮਣੇ ਉਜਾਗਰ ਹੋ ਜਾਣਗੇ। ਉਹਨਾਂ ਕਿਹਾ ਕਿ ਸਾਡੇ ਬੱਚੇ ਦੀ ਹੱਤਿਆ ਕੀਤੀ ਗਈ ਹੈ, ਉਹ ਮਰਨ ਵਾਲਾ ਨਹੀਂ ਸੀ।

ਉਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਸਾਂਸਦ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਸੱਤ ਕਾਂਗਰਸੀ ਸੰਸਦ ਨੂੰ ਪੰਜਾਬ ਵਿੱਚੋਂ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਗਿਆ ਹੈ, ਉਹੀ ਕਾਂਗਰਸ ਪਾਰਟੀ ਹੈ, ਜਿਸ ਨੇ ਸਾਡੇ ਦਰਬਾਰ ਸਾਹਿਬ ’ਤੇ ਹਮਲੇ ਕੀਤੇ ਸਨ ਤੇ ਸਿੱਖ ਅਜੇ ਵੀ ਸਮਝ ਨਹੀਂ ਰਹੇ। ਉਹਨਾਂ ਕਿਹਾ ਕਿ ਸਿੱਖ ਕੌਮ ਆਪਣੀ ਪੀੜ੍ਹੀ ਥੱਲੇ ਸੋਟਾ ਫੇਰ ਲਵੇ ਕਿ ਉਹ ਆਜ਼ਾਦੀ ਚਾਹੁੰਦੀ ਹੈ ਜਾਂ ਗੁਲਾਮੀ? ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਭਾਈ ਅਵਤਾਰ ਸਿੰਘ ਖੰਡੇ ਦੀ ਮਹਾਨ ਬਰਸੀ ਦੇ ਉੱਤੇ ਪਹੁੰਚੇ ਹ ਸਾਰੀ ਸਿੱਖ ਕੌਮ ਨੂੰ ਦੁਨੀਆਂ ਨੂੰ ਅਫਸੋਸ ਹੈ ਕਿ ਪਹਿਲਾਂ ਕਾਂਗਰਸ ਸਰਕਾਰ ਨੇ ਦਰਬਾਰ ਸਾਹਿਬ ਦੇ ਉੱਤੇ ਮਿਲਟਰੀ ਹਮਲੇ ਕੀਤੇ ਪਰ ਸੋਚ ਕਾਂਗਰਸ ਤੇ ਬੀਜੇਪੀ ਤੇ ਆਰਐਸਐਸ ਸਾਰਿਆਂ ਦੀ ਇੱਕ ਹੈ।

ਇਸ ਦੇ ਨਾਲ ਹੀ ਉਥੇ ਆਏ ਹੋਏ ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਅਸੀਂ ਬਾਕੀ ਬਚੇ ਆਪਣੇ ਸਿੱਖ ਪੁੱਤ ਬਚਾ ਲਈਏ ਨਹੀਂ ਤੇ ਸਰਕਾਰ ਨੇ ਉਹ ਵੀ ਮਰਵਾ ਦੇਣੇ ਕਿਉਂਕਿ ਸਰਕਾਰ ਸਿੱਖਾਂ ਦੇ ਪਿੱਛੇ ਹੱਥ ਧੋ ਕੇ ਪਈ ਹੋਈ ਹੈ, ਜਿਹੜੇ ਸਿੱਖ ਵੀ ਆਪਣੇ ਦੇਸ਼ ਦੀ ਜਾਂ ਆਪਣੇ ਸਿੱਖ ਕੌਮ ਦੇ ਲਈ ਆਜ਼ਾਦੀ ਚਾਹੁੰਦੇ ਹਨ, ਉਹਨਾਂ ਨੂੰ ਮਾਰ ਦਿੱਤਾ ਜਾਂਦਾ ਹੈ।

Tags:    

Similar News