ਰਾਸ਼ਟਰਪਤੀ ਕੋਲ ਪੁੱਜਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੇ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਦੇਸ਼ ਦੇ ਰਾਸ਼ਟਰਪਤੀ ਕੋਲ ਪਹੁੰਚ ਚੁੱਕਿਆ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਮੈਂਬਰਾਂ ਅਤੇ ਕੁੱਝ ਵਕੀਲਾਂ ਦੇ ਵਫ਼ਦ ਵੱਲੋਂ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ,
ਚੰਡੀਗੜ੍ਹ (ਸ਼ਾਹ) : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੇ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਹੁਣ ਦੇਸ਼ ਦੇ ਰਾਸ਼ਟਰਪਤੀ ਕੋਲ ਪਹੁੰਚ ਚੁੱਕਿਆ ਹੈ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਮੈਂਬਰਾਂ ਅਤੇ ਕੁੱਝ ਵਕੀਲਾਂ ਦੇ ਵਫ਼ਦ ਵੱਲੋਂ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿਚ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਿਹਾਈ ਦਿੱਤੀ ਜਾਵੇ।
ਵਫਦ ਵੱਲੋਂ ਇਹ ਮੰਗ ਪੱਛਰ ਸ਼੍ਰੋਮਣੀ ਅਕਾਲੀ ਦਲ (ਫ਼ਤਹਿ) ਦੇ ਮੁਖੀ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ 11 ਮੈਂਬਰੀ ਵਫਦ ਵੱਲੋਂ ਰਾਸ਼ਟਰਪਤੀ ਨੂੰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਮੰਗ ਪੱਤਰ ਦੇਣ ਲਈ ਗਏ ਵਫ਼ਦ ਵਿਚ ਸੁਖਚੈਨ ਸਿੰਘ ਅਤਲਾ, ਨਿਰਮਲ ਭੁਪਿੰਦਰ ਸਿੰਘ ਮਸੀਗਣ, ਲਖਵੀਰ ਸਿੰਘ ਸ਼ੈਟੀ, ਸੂਬੇਦਾਰ ਜਗਦੇਵ ਸਿੰਘ ਦੇ ਨਾਮ ਸ਼ਾਮਲ ਹਨ। ਇਨ੍ਹਾਂ ਸਾਰੇ ਮੈਂਬਰਾਂ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਆਜ਼ਾਦ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਤਾਂ ਜੋ ਉਹ ਨਵੇਂ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋ ਸਕਣ।
ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਦੱਸਿਆ ਕਿ ਮੰਗ ਪੱਤਰ ਵਿਚ ਇਹ ਵੀ ਕਿਹਾ ਜ਼ਿਕਰ ਕੀਤਾ ਗਿਆ ਹੈ ਕਿ ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਝੂਠੇ ਦੋਸ਼ਾਂ ਤਹਿਤ ਐਨਐਸਏ ਲਗਾ ਕੇ ਆਸਾਮ ਦੀ ਡਿਬੂਰਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਸੰਵਿਧਾਨਕ ਤਰੀਕੇ ਨਾਲ ਸੰਸਦ ਮੈਂਬਰ ਚੁਣੇ ਗਏ ਹਨ, ਜਿਸ ਕਰਕੇ ਦੇਸ਼ ਦੇ ਹੋਰਨਾਂ ਨਵੇਂ ਬਣੇ ਪਾਰਲੀਮੈਂਟ ਮੈਂਬਰਾਂ ਵਾਂਗ ਉਨ੍ਹਾਂ ਨੂੰ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਲੋਕ ਸੇਵਾ ਕਰ ਸਕਣ।