ਮੁੜ ਤੋਂ ਵੱਧੀ ਸੋਨੇ ਅਤੇ ਚਾਂਦੀ ਦੀ ਕੀਮਤ, ਜਾਣੋ ਹੁਣ ਕਿੰਨਾ ਹੋਇਆ ਵਾਧਾ

ਮਿਲੀ ਜਾਣਕਾਰੀ ਅਨੁਸਾਰ ਬਾਜ਼ਾਰ ’ਚ ਸੋਨੇ ਦੀ ਕੀਮਤ 'ਚ 550 ਰੁਪਏ ਦੇ ਵਾਧੇ ਨਾਲ 75,700 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ ।

Update: 2024-07-17 01:01 GMT

ਨਵੀਂ ਦਿੱਲੀ : ਫੈਡਰਲ ਰਿਜ਼ਰਵ ਵਲੋਂ ਵਿਆਜ ਦਰਾਂ ਵਿਚ ਕਟੌਤੀ ਦੀਆਂ ਉਮੀਦਾਂ ਦੇ ਵਿਚਕਾਰ ਕੌਮਾਂਤਰੀ ਬਾਜ਼ਾਰਾਂ ਵਿਚ ਸੋਨੇ ਦੇ ਭਾਅ ਵੱਧਦੇ ਦਿਖਾਈ ਦਿੱਤੇ । ਕੌਮਾਂਤਰੀ ਬਾਜ਼ਾਰ ’ਚ ਬੀਤੇ ਦਿਨ ਸੋਨਾ 2,452 ਡਾਲਰ ਪ੍ਰਤੀ ਔਂਸ ਦੇ ਹੁਣ ਤਕ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚਿਆ । ਮਿਲੀ ਜਾਣਕਾਰੀ ਅਨੁਸਾਰ ਬਾਜ਼ਾਰ ’ਚ ਮੰਗਲਵਾਰ ਨੂੰ ਸੋਨੇ ਦੀ ਕੀਮਤ 'ਚ 550 ਰੁਪਏ ਦੇ ਵਾਧੇ ਨਾਲ ਇਸ ਦਾ ਭਾਅ 75,700 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ । ਕੌਮੀ ਰਾਜਧਾਨੀ ’ਚ 99.9 ਫੀ ਸਦੀ ਅਤੇ 99.5 ਫੀ ਸਦੀ ਸ਼ੁੱਧਤਾ ਵਾਲਾ ਸੋਨਾ ਕ੍ਰਮਵਾਰ 75,700 ਰੁਪਏ ਅਤੇ 75,350 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ । ਇਸ ਦੇ ਨਾਲ ਹੀ ਜੇਕਰ ਚਾਂਦੀ ਦੇ ਰੇਟਾਂ ਦੀ ਗੱਲ ਕੀਤੀ ਜਾਵੇ ਤਾਂ ਚਾਂਦੀ ਦੀ ਕੀਮਤ ਵੀ 400 ਰੁਪਏ ਦੀ ਤੇਜ਼ੀ ਨਾਲ 94,400 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਪਹੁੰਚ ਗਈ, ਜੋ ਪਿਛਲੇ ਕਾਰੋਬਾਰੀ ਸੈਸ਼ਨ ’ਚ 94,400 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਿਛਲੇ ਸੈਸ਼ਨ ’ਚ ਇਹ 94,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਇਆ ਸੀ। ਐਚ.ਡੀ.ਐਫ.ਸੀ. ਸਕਿਓਰਿਟੀਜ਼ ਰੀਸਰਚ ਦੇ ਵਿਸ਼ਲੇਸ਼ਕ ਦਿਲੀਪ ਪਰਮਾਰ ਨੇ ਕਿਹਾ, ‘‘ਈ.ਟੀ.ਐਫ. ਦੀ ਮੰਗ ਅਤੇ ਸਟਾਕ ਖਰੀਦਦਾਰੀ ਦੇ ਵਿਚਕਾਰ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਆਈ ਹੈ ਕਿਉਂਕਿ ਗਲੋਬਲ ਸੋਨੇ ਦੀਆਂ ਕੀਮਤਾਂ ਰੀਕਾਰਡ ਉਚਾਈ ਦੇ ਨੇੜੇ ਪਹੁੰਚ ਗਈਆਂ ਹਨ।’’ ਇਸ ਤੋਂ ਇਲਾਵਾ ਚਾਂਦੀ ਵੀ 30.77 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਈ। ਪਿਛਲੇ ਸੈਸ਼ਨ ’ਚ ਸੋਨਾ 30.68 ਡਾਲਰ ਪ੍ਰਤੀ ਔਂਸ ’ਤੇ ਬੰਦ ਹੋਇਆ ਸੀ। 

Tags:    

Similar News