ਸ਼ੰਭੂ ਬਾਰਡਰ ਬਾਰੇ ਸੁਪਰੀਮ ਕੋਰਟ ਨੇ ਦਿੱਤਾ ਅਹਿਮ ਫੈਸਲਾ, ਜਾਣੋ ਖਬਰ

ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ ।;

Update: 2024-07-24 08:59 GMT

ਦਿੱਲੀ : ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ । ਜਿਸ 'ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਸੁਤੰਤਰ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਜਾਰੀ ਕੀਤੇ ਹਨ । ਸੁਪਰੀਮ ਕੋਰਟ ਨੇ ਕਿਹਾ ਕਿ ਕਮੇਟੀ ਵਿੱਚ ਸੂਬਾ ਸਰਕਾਰ ਅਤੇ ਖੇਤੀ ਮਾਹਿਰ ਸ਼ਾਮਲ ਹੋਣ ਤਾਂ ਜੋ ਇਸ ਦਾ ਹੱਲ਼ ਨਿੱਕਲ ਸਕੇ । ਇਸ ਸੁਣਵਾਈ 'ਚ ਫਿਲਹਾਲ ਸਰਹੱਦ ਨੂੰ ਖੋਲ੍ਹਣ ਦਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਇਸ ਕਾਰਨ ਫਿਲਹਾਲ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ । ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਸ਼ੰਭੂ ਸਰਹੱਦ 'ਤੇ ਬੈਰੀਕੇਡ ਹਟਾਉਣ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਰਾਜ ਵਿਚਾਲੇ ਲੜਾਈ ਨਹੀਂ ਚਾਹੁੰਦਾ ਹਨ ਇਸ ਲਈ ਸੁਪਰੀਮ ਕੋਰਟ ਇਹ ਵੀ ਕਿਹਾ ਕਿ ਕੇਂਦਰ ਸਰਕਾਰਨ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੱਕ ਪਹੁੰਚਣ ਲਈ ਕਦਮ ਚੁੱਕਣੇ ਚਾਹੀਦੇ ਹਨ ਅਤੇ ਕੋਰਟ ਨੇ ਸਵਾਲ ਪੁੱਛਿਆਕਿ ਰਾਜ ਸਰਕਾਰਾਂ ਅਤੇ ਕੇਂਦਰ ਇਸ ਮੁੱਦੇ ਨੂੰ ਹੱਲ ਕਰਨ ਲਈ ਕਿਸਾਨਾਂ ਨੂੰ "ਨਿਰਪੱਖ ਅੰਪਾਇਰ" ਕਿਉਂ ਨਹੀਂ ਭੇਜ ਸਕਦੇ ਹਨ । ਦੱਸਦਈਏ ਕਿ ਇਹ ਮਾਮਲਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਅਤੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਤਾਂ ਉਸ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਸਥਿਤੀ ਨੂੰ ਦੇਖਦੇ ਹੋਏ ਅੰਬਾਲਾ-ਨਵੀਂ ਦਿੱਲੀ ਕੌਮੀ ਮਾਰਗ 'ਤੇ ਬੈਰੀਕੇਡ ਲਗਾ ਦਿੱਤੇ ਸਨ ।

Tags:    

Similar News