ਪੰਜਾਬ ’ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦਾ ਬਿਗਲ ਵੱਜਿਆ, ਨਾਮਜਦਗੀਆਂ ਅੱਜ ਤੋਂ ਸ਼ੁਰੂ
ਪੰਜਾਬ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਤੋਂ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜੋ ਕਿ 4 ਦਸੰਬਰ ਤੱਕ ਜਾਰੀ ਰਹੇਗੀ। 5 ਦਸੰਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 6 ਦਸੰਬਰ ਨੂੰ ਉਹ ਉਮੀਦਵਾਰ ਜੋ ਚੋਣ ਨਹੀਂ ਲੜਨਾ ਚਾਹੁੰਦੇ, ਆਪਣੇ ਪੱਤਰ ਵਾਪਸ ਲੈ ਸਕਣਗੇ।
ਅਜਨਾਲਾ : ਪੰਜਾਬ ਅੰਦਰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਤੋਂ ਨਾਮਜਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਜੋ ਕਿ 4 ਦਸੰਬਰ ਤੱਕ ਜਾਰੀ ਰਹੇਗੀ। 5 ਦਸੰਬਰ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 6 ਦਸੰਬਰ ਨੂੰ ਉਹ ਉਮੀਦਵਾਰ ਜੋ ਚੋਣ ਨਹੀਂ ਲੜਨਾ ਚਾਹੁੰਦੇ, ਆਪਣੇ ਪੱਤਰ ਵਾਪਸ ਲੈ ਸਕਣਗੇ।
ਨਾਮਜਦਗੀ ਪ੍ਰਕਿਰਿਆ ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਖੇਤਰ ਵਿੱਚ ਚੋਣਾਂ ਦੇ ਰਿਟਰਨਿੰਗ ਅਧਿਕਾਰੀ ਕਮ ਐਸਡੀਐਮ ਅਜਨਾਲਾ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਿਆਈਆਂ ਗਈਆਂ ਹਨ। ਐਸ.ਡੀ.ਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਅੱਜ ਪਹਿਲਾ ਦਿਨ ਹੋਣ ਕਾਰਨ ਅਜੇ ਤੱਕ ਕੋਈ ਨਾਮਜਦਗੀ ਪੱਤਰ ਦਾਖਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਇਆ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾਵੇ।
ਉੱਥੇ ਹੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਨਾਮਜਦਗੀ ਕੇਂਦਰਾਂ ’ਤੇ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਅਜਨਾਲਾ ਅਤੇ ਰਮਦਾਸ ਖੇਤਰ ਵਿੱਚ ਚੋਣੀ ਕਵਾਇਦਾਂ ਦੀ ਨਿਗਰਾਨੀ ਕਰ ਰਹੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਸੈਂਸਟਿਵ ਅਤੇ ਹਾਈਪਰ-ਸੈਂਸਟਿਵ ਬੂਥਾਂ ਦੀ ਪਹਿਚਾਣ ਕਰ ਲੀ ਗਈ ਹੈ, ਜਿੱਥੇ ਵਧੇਰੇ ਪੁਲਿਸ ਪ੍ਰਬੰਧ ਰਹਿਣਗੇ।
ਉਨ੍ਹਾਂ ਸ਼ਰਾਰਤੀ ਅੰਸਰਾਂ ਨੂੰ ਤਾੜਨਾ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਬਦਅਮਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਵੇਗੀ। ਨਾਲ ਹੀ ਵੋਟਰਾਂ ਨੂੰ ਅਪੀਲ ਕੀਤੀ ਗਈ ਕਿ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਲੋਕਤੰਤਰਿਕ ਪ੍ਰਕਿਰਿਆ ਵਿੱਚ ਭਾਗੀਦਾਰ ਬਣਨ।