ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਗੁਰਦਾਸਪੁਰ ਵਿੱਚ ਤਿੰਨ ਮੰਤਰੀਆਂ ਨੇ ਕੀਤੀ ਮੀਟਿੰਗ
ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਭਾਈ ਸਤੀ ਦਾਸ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸੂਬਾ ਪੱਧਰ ਤੇ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਸਾਹਿਬ ਵਿਖੇ 23,24 ,24 ਨਵੰਬਰ ਨੂੰ ਤਿੰਨ ਦਿਨ ਸੂਬਾ ਪੱਧਰੀ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ।
ਗੁਰਦਾਸਪੁਰ (ਗੁਰਪਿਆਰ ਸਿੰਘ) : ਨੌਵੀਂ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਭਾਈ ਸਤੀ ਦਾਸ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਸੂਬਾ ਪੱਧਰ ਤੇ ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਸਾਹਿਬ ਵਿਖੇ 23,24 ,24 ਨਵੰਬਰ ਨੂੰ ਤਿੰਨ ਦਿਨ ਸੂਬਾ ਪੱਧਰੀ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ।
ਇਹਨਾਂ ਸਮਾਗਮਾਂ ਨੂੰ ਸਮਰਪਿਤ ਇੱਕ ਵਿਸਾਲ ਨਗਰ ਕੀਰਤਨ ਗੁਰਦਾਸਪੁਰ ਦੇ ਗੁਰੂਦੁਆਰਾ ਬਾਬਾ ਹਰੀ ਸਿੰਘ ਬਥਵਾਲਾ ਤੋਂ 20 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸਜਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈਕੇ ਪੰਜਾਬ ਦੇ ਤਿੰਨ ਕੈਬਨਿਟ ਮੰਤਰੀਆ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ETO ਅਤੇ ਧਰਮਪ੍ਰੀਤ ਸਿੰਘ ਸੋਹਨ ਨੇ ਗੁਰਦਾਸਪੁਰ ਦੇ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ। ਮੰਤਰੀਆਂ ਵੱਲੋਂ ਗੁਰਦਾਸਪੁਰ ਦੀ ਸੰਗਤ ਨੂੰ ਵੱਧ ਚੜ ਕੇ ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਗਈ ਹੈ।