ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਇਆ ਕਵੀ ਦਰਬਾਰ

ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਵੀ ਦਰਬਾਰ ਸਥਾਨਕ ਰੋਜ਼ਗਾਰ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਕਰਵਾਇਆ ਗਿਆ।;

Update: 2024-06-27 09:11 GMT

ਸ਼ਹੀਦ ਭਗਤ ਸਿੰਘ ਨਗਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਵੀ ਦਰਬਾਰ ਸਥਾਨਕ ਰੋਜ਼ਗਾਰ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਕਰਵਾਇਆ ਗਿਆ। ਸੰਜੀਵ ਕੁਮਾਰ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਅਜਮੇਰ ਸਿੱਧੂ ਜੀ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਪਦਮ ਸ਼ਾਇਰ ਸੁਰਜੀਤ ਪਾਤਰ ਅਤੇ ਹਰਬੰਸ ਹੀਉਂ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਸੰਜੀਵ ਕੁਮਾਰ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਹੋਣ ਵਾਲੇ ਸਮਾਗਮਾਂ ਲਈ ਵੀ ਭਾਸ਼ਾ ਵਿਭਾਗ ਨੂੰ ਪੂਰਨ ਸਹਿਯੋਗ ਕਰਨਗੇ। ਇਸ ਕਵੀ ਦਰਬਾਰ ਵਿੱਚ ਸ਼ਿੰਗਾਰਾ ਲੰਗੇਰੀ, ਮਨਜੀਤ ਕੌਰ ਬੋਲਾ, ਦੇਸ ਰਾਜ ਬਾਲੀ, ਅਮਿਤ ਆਦੋਆਣਾ, ਗੁਰਦੀਪ ਸੈਣੀ, ਵਿਜੈ ਕੁਮਾਰ ਭੱਟੀ, ਤਲਵਿੰਦਰ ਸ਼ੇਰਗਿੱਲ, ਅਨੀ ਕਾਠਗੜ੍ਹ, ਸੋਮਾ ਸਬਲੋਕ, ਡਾ. ਜਸਵਿੰਦਰ ਸਿੰਘ ਸੰਧੂ ਅਤੇ ਕੁਲਵਿੰਦਰ ਕੁੱਲਾ ਨੇ ਸਰੋਤਿਆਂ ਨੂੰ ਆਪਣੀ ਸ਼ਾਇਰੀ ਨਾਲ ਸਰਸ਼ਾਦ ਕੀਤਾ।

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਨੇ ਕਿਹਾ ਕਿ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਦੁਆਰਾ ਕੀਤੇ ਜਾਂਦੇ ਸਮਾਗਮ ਬਹੁਤ ਸਲਾਹੁਣਯੋਗ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕਵੀ ਦਰਬਾਰ ਵਿੱਚ ਨੌਜਵਾਨ ਸ਼ਾਇਰਾਂ ਦੀ ਆਮਦ ਨੇ ਇਸ ਸਮਾਗਮ ਨੂੰ ਚਾਰ ਚੰਦ ਲਗਾ ਦਿੱਤੇ ਹਨ। ਇਸ ਸਮਾਗਮ ਵਿੱਚ ਪ੍ਰੋ. ਇਕਬਾਲ ਸਿੰਘ ਚੀਮਾ, ਪ੍ਰੋ. ਬਲਵੀਰ ਕੌਰ ਰੀਹਲ, ਹਰਮਨਦੀਪ ਸਿੰਘ, ਹਰਪ੍ਰੀਤ ਸਿੰਘ, ਭਾਸ਼ਾ ਵਿਭਾਗ ਤੋਂ ਅਰਸ਼ਦੀਪ ਸਿੰਘ, ਹਨੀ ਕੁਮਾਰ, ਚਰਨਜੀਤ ਸਿੰਘ ਅਤੇ ਰੋਜ਼ਗਾਰ ਦਫ਼ਤਰ ਦੇ ਸਟਾਫ਼ ਮੈਂਬਰ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਭਾਸ਼ਾ ਵਿਭਾਗ ਵੱਲੋਂ ਸਮਾਗਮ ਵਿੱਚ ਆਏ ਕਵੀਆਂ ਨੂੰ ਬੂਟਾ ਗਮਲਾ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

Tags:    

Similar News