ਜਲੰਧਰ ਵੈਸਟ 'ਚ 11 ਵਜੇ ਤੱਕ ਪਈ 23.04% ਵੋਟ, ਆਇਆ ਨਵਾਂ ਅਪਡੇਟ

ਦੱਸਈਏ ਕਿ ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। । ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ ।

Update: 2024-07-10 07:27 GMT

ਪੰਜਾਬ 'ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ । ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ । ਹੁਣ ਤੱਕ ਦੀ ਵੋਟਿੰਗ ਦਾ ਵੱਡਾ ਅਪਡੇਟ ਸਾਹਮਣੇ ਆਇਆ ਜਿਸ 'ਚ ਸਵੇਰੇ 11 ਵਜੇ ਤੱਕ 23.04 ਫੀਸਦੀ ਵੋਟਿੰਗ ਹੋਈ । ਇਸ ਤੋਂ ਪਹਿਲਾਂ 9 ਵਜੇ ਤੱਕ 10.30 ਫੀਸਦੀ ਵੋਟਿੰਗ ਹੋਈ ਸੀ ।

ਇਸ ਦੌਰਾਨ ਭਾਜਪਾ ਉਮੀਦਵਾਰ ਤੇ ਪੋਲਿੰਗ ਬੂਥ ਦੇ ਬਾਹਰ ਹੰਗਾਮਾ ਕਰਨ ਦੇ ਇਲਜ਼ਾਮ ਵੀ ਲੱਗੇ । ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਵਰਕਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਕਰ ਦਿੱਤਾ ਹੈ। ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਭੱਜ-ਦੌੜ ਹੋ ਗਈ ਹੈ । ਦੱਸਈਏ ਕਿ ਇਸ ਸੀਟ 'ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ । ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ । ਜ਼ਿਮਨੀ ਚੋਣ ਲਈ 15 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਇਸ ਹਲਕੇ ਚ ਕੁੱਲ 1.72 ਲੱਖ ਵੋਟਰ ਆਪਣੀ ਵੋਟਰਸ ਨੇ । ਦੱਸਦਈਏ ਕਿ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ । ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਇਸ ਹਲਕੇ ਦੀਆਂ ਜ਼ਿਮਨੀ ਚੋਣਾਂ ਜਿੱਤਣ ਲਈ ਪੂਰਾ ਯਤਨ ਕੀਤਾ ਜਾ ਰਿਹਾ ਉੱਥੇ ਹੀ ਇਸ ਚੋਣਾਂ ਤ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਵੀ ਲੈ ਗਿਆ, ਜਾਣਕਾਰੀ ਅਨੁਸਾਰ ( ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਤੂ, ਅਜੈ, ਵਰੁਣ ਕਲੇਰ, ਆਰਤੀ ਅਤੇ ਦੀਪਕ ਭਗਤ ) ਵੱਲੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜੀ ਜਾ ਰਹੀ ਹੈ, ਇਸ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਵੱਲੋਂ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਰਬਜੀਤ ਸਿੰਘ , ਬਸਪਾ ਵੱਲੋਂ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਪਾਲ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਸੁਰਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਵੱਲੋਂ ਇਸ ਹਲਕੇ 'ਚ ਚੋਣ ਲੜੀ ਜਾ ਰਹੀ ਹੈ ।


Tags:    

Similar News