ਮੋਹਾਲੀ ਏਅਰਪੋਰਟ ’ਤੇ ਲੱਗੂ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉੱਚਾ ਬੁੱਤ

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ...

Update: 2024-08-15 12:03 GMT

ਜਲੰਧਰ : ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਆਜ਼ਾਦੀ ਦਿਹਾੜੇ ਦਾ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਜਿੱਥੇ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ, ਉਥੇ ਹੀ ਉਨ੍ਹਾਂ ਨੇ ਮੋਹਾਲੀ ਦੇ ਇੰਟਰਨੈਸ਼ਨਲ ਏਅਰਪੋਰਟ ਨੂੰ ਲੈ ਕੇ ਵੀ ਵੱਡਾ ਐਲਾਨ ਕੀਤਾ।

ਜਲੰਧਰ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਪ੍ਰੋਗਰਾਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸੀਐਮ ਮਾਨ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਦੇਸ਼ ਦੀ ਆਜ਼ਾਦੀ ਪੰਜਾਬੀਆਂ ਦੇ ਲਈ ਬਹੁਤ ਖ਼ਾਸ ਮਾਇਨੇ ਰੱਖਦੀ ਐ ਕਿਉਂਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਵੱਲੋਂ ਹੀ ਦਿੱਤੀਆਂ ਗਈਆਂ। ਉਨ੍ਹਾਂ ਆਖਿਆ ਕਿ ਆਜ਼ਾਦੀ ਦਾ ਦਿਨ ਸਸਤਾ ਨਹੀਂ ਮਿਲਿਆ, ਇਸ ਦੇ ਲਈ ਸਾਨੂੰ ਆਪਣੇ ਬਹੁਤ ਸਾਰੇ ਹੀਰੇ ਗਵਾਉਣੇ ਪਏ। ਉਨ੍ਹਾਂ ਕਿਹਾ ਕਿ ਜੋ 10 ਲੱਖ ਦੇ ਕਰੀਬ ਲੋਕ ਦੇਸ਼ ਦੀ ਵੰਡ ਸਮੇਂ ਹੋਏ ਦੰਗਿਆਂ ਦੌਰਾਨ ਮਾਰੇ ਗਏ, ਉਹ ਸਾਡੇ ਆਪਣੇ ਹੀ ਸਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੋਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ ਗਿਆ ਏ, ਜਿੱਕੇ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ 35 ਫੁੱਟ ਉਚਾ ਬੁੱਤ ਸਥਾਪਿਤ ਕੀਤਾ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਤਿਹਾਸਕ ਸ਼ਹਿਰ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਟੇਡੀਅਮ ਵਿਖੇ ਰੱਖੇ ਰਾਜ ਪੱਧਰੀ ਸਮਾਗਮ ਵਿਚ ਪੁੱਜੇ ਹੋਏ ਸੀ, ਜਿੱਥੇ ਉਨ੍ਹਾਂ ਵੱਲੋਂ ਚੰਗੀ ਕਾਰਗੁਜ਼ਾਰੀ ਵਾਲੇ ਅਫ਼ਸਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Tags:    

Similar News