ਸ੍ਰੀ ਕਰਤਾਰਪੁਰ ਸਾਹਿਬ ਤੋਂ 350ਵਾਂ ਸ਼ਤਾਬਦੀ ਸਮਾਗਮਾਂ ਦੀ ਹੋਵੇਗੀ ਆਰੰਭਤਾ
ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ, ਇਸ ਸਾਲ ਨਵੰਬਰ ਮਹੀਨੇ ਸਮਾਗਮ ਕਰਵਾਏ ਜਾਣਗੇ। ਇਹਨਾਂ ਸਮਾਗਮਾਂ ਨੂੰ ਮਨਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਾਗਮ ਉਲੀਕੇ ਜਾ ਰਹੇ ਨੇ।
ਜਲੰਧਰ : ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ, ਇਸ ਸਾਲ ਨਵੰਬਰ ਮਹੀਨੇ ਸਮਾਗਮ ਕਰਵਾਏ ਜਾਣਗੇ। ਇਹਨਾਂ ਸਮਾਗਮਾਂ ਨੂੰ ਮਨਾਉਣ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮਾਗਮ ਉਲੀਕੇ ਜਾ ਰਹੇ ਨੇ। ਇਸੇ ਤਹਿਤ ਹੀ ਸ੍ਰੀ ਕਰਤਾਰਪੁਰ ਸਾਹਿਬ ਜਲੰਧਰ ਵਿਖੇ ਵੀ ਰੰਗਰੇਟਾ ਜਥੇਬੰਦੀਆਂ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਸਮਾਗਮਾਂ ਦੀ ਰੂਪਰੇਖਾ ਉਲੀਕੀ ਗਈ,
ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ, ਇਸ ਸਾਲ ਨਵੰਬਰ ਮਹੀਨੇ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਵੱਡੀ ਪੱਧਰ ਤੇ ਸਮਾਗਮ ਕਰਵਾਏ ਜਾਣਗੇ। ਇਸੇ ਤਹਿਤ ਹੀ ਸ੍ਰੀ ਕਰਤਾਰਪੁਰ ਸਾਹਿਬ ਜਲੰਧਰ ਵਿਖੇ ਵੀ ਸਮਾਗਮ ਉਲੀਕੇ ਜਾ ਰਹੇ ਨੇ। ਜਿਸ ਵਿਚ ਰੰਗਰੇਟਾ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਲ੍ਹਾ ਅਸਤਬਲ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ, ਇਸ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ 350 ਸਾਲਾ ਸ਼ਹੀਦੀ ਪੁਰਬ ਦੇ ਸਬੰਧ ਵਿਚ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ 31 ਅਕਤੂਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਜਿਨਾਂ ਦੇ ਭੋਗ 2 ਨਵੰਬਰ ਨੂੰ ਪਾਏ ਜਾਣਗੇ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਵਿੰਦਰ ਸਿੰਘ ਸਮਰਾ ਨੇ ਜਾਣਕਾਰੀ ਸਾਂਝੀ ਕੀਤੀ,
ਦਸ ਦੇਈਏ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ ਵੱਖ ਪ੍ਰਬੰਧਕ ਕਮੇਟੀਆਂ ਵੱਲੋਂ ਆਪੋ ਆਪਣੇ ਤੌਰ ਤੇ ਪ੍ਰੋਗਰਾਮ ਉਲੀਕੇ ਗਏ ਨੇ, ਇਸੇ ਕਰਕੇ ਹੀ ਰੰਗਰੇਟਾ ਜਥੇਬੰਦੀਆਂ ਵੱਲੋਂ ਵੀ ਇਹਨਾਂ ਪ੍ਰੋਗਰਾਮਾਂ ਨੂੰ ਉਲੀਕਿਆ ਗਿਆ ਹੈ,