ਜਰਮਨੀ ’ਚ ਬਣ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼!

ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਰਿਵਾਲਵਰ, ਦੋ ਪਿਸਤੌਲ, ਇਕ ਗਲੌਕ ਪਿਸਤੌਲ 9 ਐਮ.ਐਮ., ਚਾਰ ਕਾਰਤੂਸ ਅਤੇ 2 ਗੱਡੀਆਂ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

Update: 2024-08-16 09:14 GMT

ਜਲੰਧਰ : ਪੰਜਾਬ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਭਾਰੀ ਅਸਲੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਜਰਮਨੀ ਵਿਚ ਰਹਿੰਦੇ ਅਮਨ ਉਰਫ਼ ਅੰਦਾ ਦੇ ਸੰਪਰਕ ਵਿਚ ਸਨ। ਪੁਲਿਸ ਨੇ ਮੁਲਜ਼ਮਾਂ ਨੂੰ ਜਲੰਧਰ ਬਟਾਲਾ ਰੋਡ ’ਤੇ 70 ਕਿਲੋਮੀਟਰ ਤੱਕ ਪਿੱਛਾ ਕਰ ਕੇ ਕਾਬੂ ਕਰ ਲਿਆ ਜਦਕਿ ਇਕ ਮੁਲਜ਼ਮ ਸਾਜਨਦੀਪ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।

ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਕੋਲੋਂ ਇਕ ਰਿਵਾਲਵਰ, ਦੋ ਪਿਸਤੌਲ, ਇਕ ਗਲੌਕ ਪਿਸਤੌਲ 9 ਐਮ.ਐਮ., ਚਾਰ ਕਾਰਤੂਸ ਅਤੇ 2 ਗੱਡੀਆਂ ਬਰਾਮਦ ਕੀਤੀਆਂ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਪਾ ਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪ੍ਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਮੁਲਜ਼ਮਾਂ ਨੂੰ ਇਹ ਹਥਿਆਰ ਜਰਮਨੀ ਰਹਿੰਦੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੁਖੀ ਅਮਨ ਉਰਫ਼ ਅੰਦਾ ਵੱਲੋਂ ਸਪਲਾਈ ਕੀਤੇ ਗਏ ਸਨ। ਇਹ ਹਥਿਆਰ ਬਟਾਲਾ ਨਿਵਾਸੀ ਸੰਜੂ ਉਰਫ ਸਾਹਿਲ ਕੁਮਾਰ, ਜੋ ਕਿ ਇਸ ਸਮੇਂ ਜੇਲ੍ਹ ’ਚ ਬੰਦ ਹੈ, ਰਾਹੀਂ ਪਹੁੰਚਾਏ ਗਏ ਸੀ।

ਜਾਣਕਾਰੀ ਅਨੁਸਾਰ ਜਲੰਧਰ ਦਿਹਾਤੀ ਨੂੰ ਮੁਲਜ਼ਮਾਂ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਹਰਕਤ ਵਿਚ ਆਉਂਦਿਆਂ ਸੀ.ਆਈ.ਏ ਸਟਾਫ਼ ਜਲੰਧਰ ਦਿਹਾਤੀ ਦੇ ਇੰਚਾਰਜ ਅਤੇ ਐਸਐਚਓ ਭੋਗਪੁਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲਹਿੜਾ ਨੇੜੇ ਨਾਕਾਬੰਦੀ ਕੀਤੀ ਗਈ, ਜਿੱਥੇ ਪੁਲਿਸ ਟੀਮਾਂ ਬਰੇਜ਼ਾ ਗੱਡੀ ਨੂੰ ਰੋਕਣ ਵਿਚ ਸਫ਼ਲ ਹੋ ਗਈ। ਪੁਲਿਸ ਨੇ ਸਾਬੀ ਅਤੇ ਕੋਮਲ ਬਾਜਵਾ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਦੌਰਾਨ ਐਕਸਯੂਵੀ ਵਿਚ ਸਵਾਰ ਲੋਕ ਨਾਕਾਬੰਦੀ ਤੋੜਨ ਵਿਚ ਕਾਮਯਾਬ ਹੋ ਗਏ। ਇਸ ਤੋਂ ਬਾਅਦ ਵੀ ਪੁਲਿਸ ਪਿੱਛੇ ਨਹੀਂ ਹਟੀ। ਪੁਲਿਸ ਨੇ ਫਿਲਮੀ ਅੰਦਾਜ਼ ਵਿਚ ਪਿੱਛਾ ਕਰਦਿਆਂ ਗੋਰਾ ਤੇ ਜੁਨੇਜਾ ਨੂੰ ਮਕਸੂਦਾਂ ਦੇ ਜ਼ਿੰਦਾ ਰੋਡ ਨੇੜੇ ਕਾਬੂ ਕਰ ਲਿਆ। ਜਦਕਿ ਪੰਜਵਾਂ ਸ਼ੱਕੀ ਸਾਜਨਦੀਪ ਉਰਫ਼ ਲੋਢਾ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਕੀਤੀ ਜਾ ਰਹੀ ਹੈ।

Tags:    

Similar News