ਧੀ ਦੇ ਇਲਾਜ ’ਤੇ 40 ਲੱਖ ਖ਼ਰਚੇ, ਫਿਰ ਵੀ ਨਹੀਂ ਬਚੀ ਜਾਨ

ਅੰਮ੍ਰਿਤਸਰ ਦੇ ਸੈਕੁਲਰ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਕਾਫ਼ੀ ਹੰਗਾਮਾ ਹੋ ਗਿਆ ਜਦੋਂ ਇਕ ਪੀੜਤ ਪਰਿਵਾਰ ਵੱਲੋਂ ਹੱਥਾਂ ਵਿਚ ਬੈਨਰ ਫੜ ਕੇ ਹਸਪਤਾਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹਸਪਤਾਲ ਦੇ ਡਾਕਟਰਾਂ ’ਤੇ ਗੰਭੀਰ ਇਲਜ਼ਾਮ ਲਗਾਏ ਗਏ...;

Update: 2024-06-23 12:16 GMT

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੈਕੁਲਰ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਕਾਫ਼ੀ ਹੰਗਾਮਾ ਹੋ ਗਿਆ ਜਦੋਂ ਇਕ ਪੀੜਤ ਪਰਿਵਾਰ ਵੱਲੋਂ ਹੱਥਾਂ ਵਿਚ ਬੈਨਰ ਫੜ ਕੇ ਹਸਪਤਾਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਹਸਪਤਾਲ ਦੇ ਡਾਕਟਰਾਂ ’ਤੇ ਗੰਭੀਰ ਇਲਜ਼ਾਮ ਲਗਾਏ ਗਏ,, ਪਰ ਇਸ ਦੌਰਾਨ ਇਹ ਮਾਮਲਾ ਉਸ ਸਮੇਂ ਹੋਰ ਜ਼ਿਆਦਾ ਵਧ ਗਿਆ ਜਦੋਂ ਪੀੜਤ ਪਰਿਵਾਰ ’ਤੇ ਪੁਲਿਸ ਅਧਿਕਾਰੀ ’ਤੇ ਥੱਪੜ ਮਾਰਨ ਦੇ ਇਲਜ਼ਾਮ ਲਗਾ ਦਿੱਤੇ।

ਅੰਮ੍ਰਿਤਸਰ ਵਿਖੇ ਇਕ ਨਿੱਜੀ ਹਸਪਤਾਲ ਦੇ ਬਾਹਰ ਇਕ ਪਰਿਵਾਰ ਵੱਲੋਂ ਕਾਫ਼ੀ ਹੰਗਾਮਾ ਕੀਤਾ ਗਿਆ ਅਤੇ ਡਾਕਟਰਾਂ ’ਤੇ ਬੱਚੀ ਦੇ ਇਲਾਜ ਵਿਚ ਲਾਪ੍ਰਵਾਹੀ ਦੇ ਇਲਜ਼ਾਮ ਲਗਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਬੱਚੀ ਦੀ ਮਾਂ ਕਸ਼ਿਸ਼ ਖੰਨਾ ਨੇ ਦੱਸਿਆ ਕਿ ਡਾਕਟਰਾਂ ਨੇ ਸਾਨੂੰ ਬੱਚੀ ਦੀ ਹਾਲਤ ਬਾਰੇ ਸਹੀ ਜਾਣਕਾਰੀ ਨਹੀਂ ਦਿੱਤੀ, ਜਿਸ ਕਰਕੇ ਬੱਚੀ ਦੀ ਜਾਨ ਚਲੀ ਗਈ।

Full View

ਉਧਰ ਮ੍ਰਿਤਕ ਬੱਚੀ ਦੇ ਪਿਤਾ ਨੇ ਮੌਕੇ ’ਤੇ ਪੁੱਜੀ ਪੁਲਿਸ ’ਤੇ ਇਲਜ਼ਾਮ ਲਗਾਏ ਕਿ ਪੁਲਿਸ ਅਧਿਕਾਰੀ ਨੇ ਉਸ ਦੇ ਥੱਪੜ ਮਾਰਿਆ ਏ ਜਦਕਿ ਉਹ ਇਨਸਾਫ਼ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਿਹਾ ਸੀ।

ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਆਖਿਆ ਕਿ ਉਸ ਨੇ ਸਿਰਫ਼ ਇਨ੍ਹਾਂ ਨੂੰ ਹਸਪਤਾਲ ਤੋਂ ਬਾਹਰ ਜਾਣ ਲਈ ਕਿਹਾ ਸੀ, ਉਸ ਨੇ ਕੋਈ ਥੱਪੜ ਨਹੀਂ ਮਾਰਿਆ।

ਦੱਸ ਦਈਏ ਕਿ ਇਸ ਦੌਰਾਨ ਪਰਿਵਾਰ ਵੱਲੋਂ ਹੋਰ ਲੋਕਾਂ ਨਾਲ ਮਿਲ ਕੇ ਹਸਪਤਾਲ ਅਤੇ ਪੁਲਿਸ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਹਸਪਤਾਲ ਦੇ ਬਾਹਰ ਕਾਫ਼ੀ ਹੰਗਾਮਾ ਕੀਤਾ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜਿਸ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Tags:    

Similar News