ਬ੍ਰੈਂਪਟਨ ’ਚ ਪੰਜਾਬੀ ਮੁੰਡੇ ਦੀ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿਚ ਲਗਾਤਾਰ ਵਿਦੇਸ਼ਾਂ ਦਾ ਰੁਖ਼ ਕਰ ਰਹੇ ਨੇ ਪਰ ਉਥੇ ਉਨ੍ਹਾਂ ਦੇ ਨਾਲ ਕਈ ਵਾਰ ਅਜਿਹੇ ਹਾਦਸੇ ਵਾਪਰ ਰਹੇ ਨੇ, ਜਿਨ੍ਹਾਂ ਬਾਰੇ ਪਰਿਵਾਰ ਨੇ ਕਦੇ ਸੋਚਿਆ ਤੱਕ ਨਹੀਂ ਹੁੰਦਾ। ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਏ, ਜਿੱਥੋਂ ਦੇ ਇਕ ਨੌਜਵਾਨ ਨਾਲ ਕੈਨੇਡਾ ਦੇ ਬੈ੍ਰਂਪਟਨ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ।;
ਫਗਵਾੜਾ : ਵੱਡੀ ਗਿਣਤੀ ਵਿਚ ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿਚ ਲਗਾਤਾਰ ਵਿਦੇਸ਼ਾਂ ਦਾ ਰੁਖ਼ ਕਰ ਰਹੇ ਨੇ ਪਰ ਉਥੇ ਉਨ੍ਹਾਂ ਦੇ ਨਾਲ ਕਈ ਵਾਰ ਅਜਿਹੇ ਹਾਦਸੇ ਵਾਪਰ ਰਹੇ ਨੇ, ਜਿਨ੍ਹਾਂ ਬਾਰੇ ਪਰਿਵਾਰ ਨੇ ਕਦੇ ਸੋਚਿਆ ਤੱਕ ਨਹੀਂ ਹੁੰਦਾ। ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਏ, ਜਿੱਥੋਂ ਦੇ ਇਕ ਨੌਜਵਾਨ ਨਾਲ ਕੈਨੇਡਾ ਦੇ ਬੈ੍ਰਂਪਟਨ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਨੌਜਵਾਨ ਰਜਤ ਕੁਮਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਕੈਨੇਡਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਫਗਵਾੜਾ ਦੇ ਪ੍ਰੀਤ ਨਗਰ ਦੇ ਰਹਿਣ ਵਾਲੇ 26 ਸਾਲਾਂ ਦੇ ਰਜਤ ਕੁਮਾਰ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਰਜਤ ਕਰੀਬ ਪੰਜ ਸਾਲ ਪਹਿਲਾਂ ਚੰਗੇ ਭਵਿੱਖ ਦੀ ਭਾਲ ਵਿਚ ਕੈਨੇਡਾ ਦੇ ਬ੍ਰੈਂਪਟਨ ਵਿਚ ਗਿਆ ਸੀ ਪਰ ਮਾਪਿਆਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੇ ਜਿਗਰ ਦਾ ਟੁਕੜਾ ਹੁਣ ਵਿਦੇਸ਼ੀ ਧਰਤੀ ਤੋਂ ਜ਼ਿੰਦਾ ਵਾਪਸ ਨਹੀਂ ਆਵੇਗਾ। ਜਿਵੇਂ ਹੀ ਇਹ ਖ਼ਬਰ ਪਰਿਵਾਰ ਕੋਲ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਅਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।
ਮ੍ਰਿਤਕ ਨੌਜਵਾਨ ਰਜਤ ਕੁਮਾਰ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਰਜਤ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬ੍ਰੈਂਪਟਨ ਵਿਖੇ ਰਹਿ ਰਿਹਾ ਸੀ। ਜਦੋਂ ਉਹ ਸਵੇਰੇ ਆਪਣੇ ਕੰਮ ’ਤੇ ਜਾਣ ਲਈ ਘਰੋਂ ਨਿਕਲਿਆ ਤਾ ਰਸਤੇ ਵਿਚ ਉਸ ਦੀ ਕਾਰ ਦੀ ਇਕ ਟਰੱਕ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਰਜਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਦਾ ਕਹਿਣਾ ਏ ਕਿ ਉਸ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ ਅਤੇ ਫਗਵਾੜਾ ਵਿਚ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।