ਰੱਖੜੀ ਤੋਂ ਪਹਿਲਾਂ ਪੰਜ ਭੈਣਾਂ ਦੇ ਭਰਾ ਨਾਲ ਵਾਪਰਿਆ ਭਾਣਾ

ਰੱਖੜੀ ਤੋਂ ਦੋ ਦਿਨ ਪਹਿਲਾਂ ਪੰਜ ਭੈਣਾਂ ਦੇ ਭਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਅਜਨਾਲਾ ਜਮ੍ਹਾਂ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ;

Update: 2024-08-17 14:14 GMT

ਅਜਨਾਲਾ : ਰੱਖੜੀ ਤੋਂ ਦੋ ਦਿਨ ਪਹਿਲਾਂ ਪੰਜ ਭੈਣਾਂ ਦੇ ਭਰਾ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਅਜਨਾਲਾ ਜਮ੍ਹਾਂ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਨਾਨਕ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ ਆਪਣੀਆਂ ਭੈਣਾਂ ਦੇ ਨਾਲ ਦਿਹਾੜੀ ਲਗਾਉਂਦਾ ਸੀ। ਉਹਨਾਂ ਦੱਸਿਆ ਕਿ ਰੋਜ਼ ਦੀ ਤਰ੍ਹਾਂ ਦਿਹਾੜੀ ਲਗਾ ਕੇ ਅੱਜ ਮ੍ਰਿਤਕ ਨਾਨਕ ਸਿੰਘ ਗੱਗੋਮਾਹਲ ਬਾਜ਼ਾਰ ਵਿਖੇ ਖਾਣ ਪੀਣ ਦਾ ਸਮਾਨ ਲੈਣ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਨਿਕਲਿਆ, ਜਿਸ ਤੋਂ ਬਾਅਦ ਸੜਕ ’ਤੇ ਉਸਦਾ ਮੋਟਰਸਾਈਕਲ ਬੀਐਸਐਫ ਦੀ ਗੱਡੀ ਨਾਲ ਟਕਰਾ ਗਿਆ ਅਤੇ ਉਸ ਦੀ ਮੌਤ ਹੋ ਗਈ।

ਉਹਨਾਂ ਦੱਸਿਆ ਕਿ ਫਿਲਹਾਲ ਇਹ ਨਹੀਂ ਪਤਾ ਲੱਗ ਸਕਿਆ ਕਿ ਕਿਸ ਦੀ ਗਲਤੀ ਸੀ ਪਰ ਉਹਨਾਂ ਦੇ ਇੱਕੋ ਇੱਕ ਕਮਾਊ ਪੁੱਤ ਦੀ ਸੜਕ ਹਾਦਸੇ ਵਿੱਚ ਜਾਨ ਚਲੀ ਗਈ। ਉਹਨਾਂ ਦੱਸਿਆ ਕਿ ਕਰੀਬ ਡੇਢ ਮਹੀਨੇ ਪਹਿਲਾਂ ਹੀ ਮ੍ਰਿਤਕ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਹੁਣ ਨਾਨਕ ਸਿੰਘ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਉਹਨਾਂ ਦੀ ਆਰਥਿਕ ਮਦਦ ਕੀਤੀ ਜਾਵੇ।

Tags:    

Similar News