BMW ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ

BMW ਦੇ ਅਧਿਕਾਰੀਆਂ ਦੇ ਇੱਕ ਵਫ਼ਦ ਨੇ CM ਮਾਨ ਨਾਲ ਕੀਤੀ ਮੁਲਾਕਾਤ;

By :  Deep
Update: 2024-09-19 13:33 GMT

ਚੰਡੀਗੜ੍ਹ : ਮਸ਼ਹੂਰ ਕੰਪਨੀ BMW ਦੇ ਅਧਿਕਾਰੀਆਂ ਦਾ ਇੱਕ ਵਫ਼ਦ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਮਿਲਿਆ। ਹੁਣ ਪੰਜਾਬ ‘ਚ ਬਣੇਗਾ BMW ਦੇ ਪਾਰਟਸ। ਪੰਜਾਬ ਵਿੱਚ ਪਲਾਂਟ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਸੀ.ਐਮ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦੇ ਹੋਏ ਦਿੱਤੀ।

ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਬੀ.ਐਮ.ਡਬਲਿਊ ਪਾਰਟਸ ਬਣਾਉਣ ਦਾ ਪਲਾਂਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ, ਜਿੱਥੇ ਕਰੋੜਾਂ ਰੁਪਏ ਦਾ ਨਿਵੇਸ਼ ਹੋਵੇਗਾ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਇਸ ਨੂੰ ਅਗਲੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਦੀਆਂ ਨਿਵੇਸ਼ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਅਸੀਂ ਰੰਗਲੇ ਪੰਜਾਬ ਦੇ ਆਪਣੇ ਮਿਸ਼ਨ ਵੱਲ ਲਗਾਤਾਰ ਅੱਗੇ ਵੱਧ ਰਹੇ ਹਾਂ।


Tags:    

Similar News