ਧਰਮੀ ਫ਼ੌਜੀਆਂ ਦਾ ਵਫ਼ਦ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਿਆ
ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦੇ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਵੱਲੋਂ ਆਪਣੀਆਂ ਕੁੱਝ ਮੰਗਾਂ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਸ਼੍ਰੋਮਣੀ ਕਮੇਟੀ ਧਰਮੀ ਫ਼ੌਜੀਆਂ ਨੂੰ ਅਣਗੌਲਿਆਂ ਕਰਦੀ ਜਾ ਰਹੀ ਐ,;
ਅੰਮ੍ਰਿਤਸਰ : ਜੂਨ 1984 ਦੌਰਾਨ ਵਾਪਰੇ ਘੱਲੂਘਾਰੇ ਦੇ ਰੋਸ ਵਜੋਂ ਆਪਣੀਆਂ ਨੌਕਰੀਆਂ ਛੱਡਣ ਵਾਲੇ ਧਰਮੀ ਫ਼ੌਜੀਆਂ ਵੱਲੋਂ ਆਪਣੀਆਂ ਕੁੱਝ ਮੰਗਾਂ ਨੂੰ ਲੈਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਰੋਸ ਜ਼ਾਹਿਰ ਕੀਤਾ ਕਿ ਸ਼੍ਰੋਮਣੀ ਕਮੇਟੀ ਧਰਮੀ ਫ਼ੌਜੀਆਂ ਨੂੰ ਅਣਗੌਲਿਆਂ ਕਰਦੀ ਜਾ ਰਹੀ ਐ, ਜਦਕਿ ਉਸ ਸਮੇਂ ਧਰਮੀ ਫ਼ੌਜੀਆਂ ਦੇ ਇਸ ਕਦਮ ਨੂੰ ਵੱਡੀ ਕੁਰਬਾਨੀ ਮੰਨਿਆ ਗਿਆ ਸੀ।
ਧਰਮੀ ਫ਼ੌਜੀਆਂ ਦੇ ਇਕ ਵਫ਼ਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਜਥੇਦਾਰ ਨੂੰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਧਰਮੀ ਫ਼ੌਜੀਆਂ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਕੁਰਬਾਨੀ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਏ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਕੁਰਬਾਨੀ ਨਹੀਂ ਮੰਨਿਆ ਜਾ ਰਿਹਾ ਏ।
ਉਨ੍ਹਾਂ ਇਹ ਵੀ ਆਖਿਆ ਕਿ ਧਰਮੀ ਫ਼ੌਜੀਆਂ ਦੇ ਕਿਸੇ ਬੱਚੇ ਨੂੰ ਕੋਈ ਨੌਕਰੀ ਨਹੀਂ ਦਿੱਤੀ ਜਾ ਰਹੀ ਪਰ ਜਥੇਦਾਰ ਨੇ ਭਰੋਸਾ ਦਿਵਾਇਆ ਏ ਕਿ ਇਸ ਸਬੰਧੀ ਸਬ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਧਰਮੀ ਫ਼ੌਜੀਆਂ ਦੀਆਂ ਮੰਗਾਂ ’ਤੇ ਧਿਆਨ ਦਿੱਤਾ ਜਾਵੇਗਾ।
ਦੱਸ ਦਈਏ ਕਿ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੇ ਰੋਸ ਵਜੋਂ ਬਹੁਤ ਸਾਰੇ ਸਿੱਖ ਫ਼ੌਜੀਆਂ ਨੇ ਆਪਣੀਆਂ ਨੌਕਰੀਆਂ ਛੱਡ ਦਿੱਤੀਆਂ ਸੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਰਮੀ ਫ਼ੌਜੀਆਂ ਦੇ ਕਦਮ ਨੂੰ ਵੱਡੀ ਕੁਰਬਾਨੀ ਮੰਨਿਆ ਗਿਆ ਸੀ।