ਪੰਜਾਬ ਦਾ ਮਾਣਮੱਤਾ ਇਤਿਹਾਸ ਜਾਣਨ ਆਇਆ ਮਹਾਰਾਸ਼ਟਰ ਤੋਂ ਜੱਥਾ

ਪੰਜਾਬ ਦਾ ਮਾਣਮੱਤਾ ਇਤਿਹਾਸ ਹੈ ਪੰਜਾਬ ਅਤੇ ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਅਹਿਮ ਹਿੱਸਾ ਪਾਇਆ। ਜਿਸ ਬਾਰੇ ਜਾਣਨ ਦੀ ਜਿਗਿਆਸਾ ਹਰ ਕਿਸੇ ਵਿੱਚ ਦੇਖਣ ਨੂੰ ਮਿਲਦੀ ਹੈ ਤੇ ਜਾਣਨ ਤੋਂ ਬਾਦ ਹਰ ਕੋਈ ਪੰਜਾਬੀ ਉੱਤੇ ਮਾਣ ਮਹਿਸੂਸ ਕਰਦਾ ਹੈ। ਜਿੱਥੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਲਈ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਕਈ ਵਾਰ ਅਜਿਹੇ ਲੋਕ ਵੀ ਹੁੰਦੇ ਹਨ ਜੋ ਆਪਣੇ ਦੇਸ਼ ਦਾ ਪੰਜਾਬ ਦਾ ਇਤਿਹਾਸ ਦੇਖ ਕੇ ਜਾਂ ਦੇਸ਼ ਲਈ ਕੁਝ ਕਰਨ ਵਾਲਿਆਂ ਦੇ ਇਤਿਹਾਸ ਬਾਰੇ ਜਾਣ ਕੇ ਬਹੁਤ ਭਾਵੁਕ ਹੋ ਜਾਂਦੇ ਹਨ।

Update: 2025-03-20 13:46 GMT

ਮਹਾਰਾਸ਼ਟਰ, ਕਵਿਤਾ: ਪੰਜਾਬ ਦਾ ਮਾਣਮੱਤਾ ਇਤਿਹਾਸ ਹੈ ਪੰਜਾਬ ਅਤੇ ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਅਹਿਮ ਹਿੱਸਾ ਪਾਇਆ। ਜਿਸ ਬਾਰੇ ਜਾਣਨ ਦੀ ਜਿਗਿਆਸਾ ਹਰ ਕਿਸੇ ਵਿੱਚ ਦੇਖਣ ਨੂੰ ਮਿਲਦੀ ਹੈ ਤੇ ਜਾਣਨ ਤੋਂ ਬਾਦ ਹਰ ਕੋਈ ਪੰਜਾਬੀ ਉੱਤੇ ਮਾਣ ਮਹਿਸੂਸ ਕਰਦਾ ਹੈ। ਜਿੱਥੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਲਈ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸੈਲਾਨੀ ਆਉਂਦੇ ਹਨ ਪਰ ਕਈ ਵਾਰ ਅਜਿਹੇ ਲੋਕ ਵੀ ਹੁੰਦੇ ਹਨ ਜੋ ਆਪਣੇ ਦੇਸ਼ ਦਾ ਪੰਜਾਬ ਦਾ ਇਤਿਹਾਸ ਦੇਖ ਕੇ ਜਾਂ ਦੇਸ਼ ਲਈ ਕੁਝ ਕਰਨ ਵਾਲਿਆਂ ਦੇ ਇਤਿਹਾਸ ਬਾਰੇ ਜਾਣ ਕੇ ਬਹੁਤ ਭਾਵੁਕ ਹੋ ਜਾਂਦੇ ਹਨ। ਅਜਿਹੇ ਹੀ ਕੁਝ ਲੋਕਾਂ ਨੇ ਪੰਜਾਬ ਵਿੱਚ ਆਕੇ ਪੰਜਾਬ, ਪੰਜਾਬੀ ਤੇ ਪੰਜਾਬੀਅਤ ਬਾਰੇ ਜਾਣਨ ਦੀ ਉਤਸੁਕਤਾ ਦਿਖਾਈ।


ਦਰਅਸਲ ਇੱਕ ਜਥਾ ਮਹਾਰਾਸ਼ਟਰ ਤੋਂ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਆਇਆ ਸੀ, ਜਿਸ ਵਿੱਚ ਮਹਾਰਾਸ਼ਟਰ ਦੇ ਲੋਕਾਂ ਨੇ ਪੰਜਾਬ ਹਿਮਾਚਲ ਦੀਆਂ ਕੁਝ ਥਾਵਾਂ ਜਿਵੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ,ਦੁਰਗਿਆਣਾ ਤੀਰਥ, ਜਲਿਆਂਵਾਲਾ ਬਾਗ, ਅਜਨਾਲਾ ਦਾ ਕਲੀਆ ਖੂਹ ਦੇਖਿਆ, ਇਸੇ ਤਰ੍ਹਾਂ ਹਿਮਾਚਲ ਵਿੱਚ ਦਲਾਈ ਲਾਮਾ ਮੰਦਰ ਦੇ ਦਰਸ਼ਨ ਕੀਤੇ ਅਤੇ ਹੋਰ ਕਈ ਸੈਰ-ਸਪਾਟਾ ਸਥਾਨਾਂ 'ਤੇ ਗਏ, ਇਸ ਤੋਂ ਬਾਅਦ ਇਸ ਜੱਥੇ ਦੀ ਅਗਵਾਈ ਕਰਨ ਵਾਲੇ ਲੋਕਾਂ ਨੇ ਦੱਸਿਆ ਕੀ ਜਿੱਥੇ ਪੰਜਾਬ ਆ ਕੇ ਬਹੁਤ ਖੁਸ਼ੀ ਮਹਿਸੂਸ ਕੀਤੀ, ਉੱਥੇ ਹੀ ਕਿਹਾ ਕੀ ਉਨ੍ਹਾਂ ਨੇ ਸ਼ਹੀਦਾ ਦੇ ਇਸ ਸਥਾਨ ਦਾ ਦੌਰਾ ਕਰਨ ਤੋਂ ਬਾਅਦ ਬਹੁਤ ਹੀ ਮਾਣ ਮਹਿਸੂਸ ਕੀਤਾ, ਇਸ ਦੇ ਇਤਿਹਾਸ ਬਾਰੇ ਜਾਣ ਕੇ ਉਹ ਭਾਵੁਕ ਵੀ ਹੋਏ, ਉਨ੍ਹਾਂ ਕਿਹਾ ਕਿ ਅਸੀਂ ਇੱਥੇ ਆ ਕੇ ਪੰਜਾਬ ਦੇ ਇਤਿਹਾਸ ਬਾਰੇ ਜਾਣੂ ਹੋਏ ਹਾਂ,


ਉਨ੍ਹਾਂ ਕਿਹਾ ਕਿ ਅਸੀਂ ਅੰਮ੍ਰਿਤਸਰ ਪਹੁੰਚ ਕੇ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਦੇ ਮੂਰਤੀ 'ਤੇ ਮੱਥਾ ਟੇਕਿਆ ਅਤੇ ਫਿਰ ਜੱਲਿਆਂ ਵਾਲੇ ਬਾਗ ਦੇ ਵਿੱਚ ਜੋ ਹੱਤਿਆਕਾਂਡ ਹੋਇਆ ਸੀ ਉਨਾਂ ਸ਼ਹੀਦਾਂ ਨੂੰ ਨਮਨ ਕੀਤਾ ਤੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਅਸੀਂ ਇਤਿਹਾਸ ਦੇਖ ਕੇ ਮਾਣ ਮਹਿਸੂਸ ਕਰਦੇ ਹਾਂ ਕਿ ਸਾਡੇ ਪੁਰਖਿਆਂ ਨੇ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਜਿਸ ਦੀ ਬਦੌਲਤ ਅੱਜ ਭਾਰਤ ਇਕਮੁੱਠ ਹੈ ਅਤੇ ਇਸ ਨੂੰ ਇਕਜੁੱਟ ਰਹਿਣਾ ਚਾਹੀਦਾ ਹੈ। ਅਸੀਂ ਸਾਰੇ ਭਾਰਤੀ ਹਾਂ ਅਤੇ ਸਾਨੂੰ ਅੱਜ ਇੱਕ ਦੂਜੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਪੰਜਾਬ ਦੇ ਲੋਕਾਂ ਨੇ ਜੋ ਸਤਿਕਾਰ ਅਤੇ ਮਹਿਮਾਨਨਿਵਾਜ਼ੀ ਕੀਤੀ ਹੈ, ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਹਾਲਾਂਕਿ ਵੱਖ ਵੱਖ ਥਾਵਾਂ ਉੱਤੇ ਜਾ ਕੇ ਦਰਸ਼ਨ ਕਰਨ ਤੋਂ ਬਾਅਦ ਅਤੇ ਪੰਜਾਬੀਆਂ ਵੱਲੋਂ ਸਵਾਗਤ ਕਰਨ ਦੇ ਢੰਗ ਨਾਲ ਮਹਾਰਾਸ਼ਟਰ ਤੋਂ ਆਇਆ ਇਹ ਜਥਾ ਬੇਹੱਦ ਪ੍ਰਭਾਵਿਤ ਹੋਇਆ।

Tags:    

Similar News