ਅੰਮ੍ਰਿਤਸਰ ਟਾਹਲੀ ਵਾਲਾ ਚੌਂਕ ਵਿਖੇ ਇੱਕ ਘਰ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਘਰ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਤੇ ਕਾਬੂ ਪਾਉਂਦਿਆਂ ਤੱਕ ਘਰ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।

Update: 2025-03-07 14:30 GMT

ਅੰਮ੍ਰਿਤਸਰ : ਅੰਮ੍ਰਿਤਸਰ ਦੇ ਟਾਹਲੀ ਵਾਲਾ ਚੌਂਕ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਇੱਕ ਘਰ ਦੇ ਵਿੱਚ ਭਿਆਨਕ ਅੱਗ ਲੱਗ ਗਈ ਅਤੇ ਆਸ ਪਾਸ ਦੇ ਲੋਕਾਂ ਵੱਲੋਂ ਮੌਕੇ ਤੇ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਤੇ ਕਾਬੂ ਪਾਉਂਦਿਆਂ ਤੱਕ ਘਰ ਦੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ।


ਇਸ ਦੌਰਾਨ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਸ ਘਰ ਦੇ ਵਿੱਚ ਦੋ ਲੜਕੇ ਰਹਿੰਦੇ ਹਨ ਅਤੇ ਉਹਨਾਂ ਦੀ ਦਿਮਾਗੀ ਹਾਲਾਤ ਵੀ ਠੀਕ ਨਹੀਂ ਲੇਕਿਨ ਉਹ ਇਸ ਸਮੇਂ ਘਰ ਵਿੱਚ ਮੌਜੂਦ ਨਹੀਂ ਸਨ। ਲੇਕਿਨ ਅੱਗ ਲੱਗਣ ਕਾਰਨ ਘਰ ਦੇ ਵਿੱਚ ਕਾਫੀ ਨੁਕਸਾਨ ਹੋਇਆ ਹੈ ਅਤੇ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ। ਉਹਨਾਂ ਕਿਹਾ ਕਿ ਅੱਗ ਲੱਗਣ ਦਾ ਜਿਵੇਂ ਹੀ ਇਲਾਕਾ ਵਾਸੀਆਂ ਨੂੰ ਪਤਾ ਲੱਗਾ ਤਾਂ ਉਹਨਾਂ ਨੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਤੇ ਮੌਕੇ ਤੇ ਦਮਕਲ ਵਿਭਾਗ ਵੱਲੋਂ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ।

ਅੱਗੇ ਬੋਲਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕਾ ਥੋੜਾ ਭੀੜਾ ਹੋਣ ਕਰਕੇ ਫਾਇਰ ਬ੍ਰਿਗੇਡ ਨੂੰ ਪਹੁੰਚਣ ਵਿੱਚ ਮੁਸ਼ਕਿਲ ਜਰੂਰ ਆਈ ਹੈ ਲੇਕਿਨ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਤੇ ਕਾਬੂ ਪਾ ਦਿੱਤਾ। 

Tags:    

Similar News