CM ਮਾਨ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ, ਸ਼ਹੀਦ ਸ਼ੁੱਭਕਰਨ ਦੇ ਪਰਿਵਾਰ ਨੂੰ ਦਿੱਤਾ 1 ਕਰੋੜ ਰੁਪਏ ਦਾ ਚੈੱਕ
ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ।
ਚੰਡੀਗੜ੍ਹ: ਚੰਡੀਗੜ੍ਹ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।
ਇਸ ਤਰ੍ਹਾਂ ਸ਼ੁਭਕਰਨ ਦੀ ਗਈ ਜਾਨ
21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਸ਼ੁਭਕਰਨ ਅਤੇ ਉਸਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਗੋਲੀਆਂ ਵੀ ਚਲਾਈਆਂ ਗਈਆਂ। ਸਰਕਾਰ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ।
ਚਰਨਜੀਤ ਨੇ ਦੱਸਿਆ ਸੀ ਕਿ ਉਹ ਸ਼ੁਭਕਰਨ ਤੋਂ ਮਹਿਜ਼ ਪੰਜ ਕਦਮ ਦੀ ਦੂਰੀ 'ਤੇ ਹੀ ਸੀ ਕਿ ਗੋਲੀ ਉਸ ਦੇ ਸਿਰ ਦੇ ਪਿੱਛੇ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇੱਕ ਘੰਟੇ ਬਾਅਦ ਪਿੰਡ ਵਿੱਚ ਫ਼ੋਨ ਆਇਆ ਕਿ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।