ਛੁੱਟੀ ਆਏ ਫ਼ੌਜੀ ਦੀ ਸੜਕ ਹਾਦਸੇ ’ਚ ਮੌਤ, ਕੰਧ ਤੋਂ ਟੱਪਿਆ ਬਾਈਕ

ਫਾਜ਼ਿਲਕਾ ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਸੜਕ ਹਾਦਸੇ ਦੌਰਾਨ ਛੁੱਟੀ ’ਤੇ ਆਏ ਫ਼ੌਜੀ ਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਮੋਟਰਸਾਈਕਲ ਤੋਂ 20 ਫੁੱਟ ਦੂਰ ਜਾ ਡਿੱਗਿਆ ਅਤੇ ਉ ਦਾ ਮੋਟਰਸਾਈਕਲ ਕੰਧ ਟੱਪ ਕੇ ਕਿਸੇ ਦੇ ਘਰ ਵਿਚ ਜਾ ਡਿੱਗਿਆ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ।

Update: 2024-10-11 13:16 GMT

ਫਾਜ਼ਿਲਕਾ : ਫਾਜ਼ਿਲਕਾ ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਸੜਕ ਹਾਦਸੇ ਦੌਰਾਨ ਛੁੱਟੀ ’ਤੇ ਆਏ ਫ਼ੌਜੀ ਜਵਾਨ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਮੋਟਰਸਾਈਕਲ ਤੋਂ 20 ਫੁੱਟ ਦੂਰ ਜਾ ਡਿੱਗਿਆ ਅਤੇ ਉ ਦਾ ਮੋਟਰਸਾਈਕਲ ਕੰਧ ਟੱਪ ਕੇ ਕਿਸੇ ਦੇ ਘਰ ਵਿਚ ਜਾ ਡਿੱਗਿਆ। ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਐ।

ਫਾਜ਼ਿਲਕਾ ਦੇ ਪਿੰਡ ਢਾਬ ਖ਼ੁਸ਼ਹਾਲ ਜੋਹੀਆ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਐ, ਜਿੱਥੇ ਛੁੱਟੀ ’ਤੇ ਆਏ ਇਕ ਫ਼ੌਜੀ ਜਵਾਨ ਸੁਨੀਲ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਭਾਵੇਂ ਕਿ ਹਾਦਸੇ ਤੋਂ ਬਾਅਦ ਸੁਨੀਲ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੁਨੀਲ ਸਿੰਘ ਚਾਰ ਸਾਲਾਂ ਤੋਂ ਭਾਰਤੀ ਫ਼ੌਜ ਵਿਚ ਤਾਇਨਾਤ ਸੀ ਅਤੇ ਛੁੱਟੀ ਆਇਆ ਹੋਇਆ ਸੀ।

ਜਾਣਕਾਰੀ ਅਨੁਸਾਰ ਰਾਤ ਦੇ ਸਮੇਂ ਉਹ ਆਪਣੇ ਬੁਲੇਟ ਮੋਟਰਸਾਈਕਲ ’ਤੇ ਜਲਾਲਾਬਾਦ ਤੋਂ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਦੇ ਮੋੜ ’ਤੇ ਅਚਾਨਕ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਫ਼ੌਜੀ ਜਵਾਨ ਕਰੀਬ 20 ਫੁੱਟ ਦੂਰ ਜਾ ਕੇ ਡਿੱਗਿਆ ਜਦਕਿ ਉਸ ਦਾ ਮੋਟਰਸਾਈਕਲ ਹਵਾ ’ਚ ਉਛਲ ਕੇ ਕੰਧ ਟੱਪ ਕੇ ਕਿਸੇ ਦੇ ਘਰ ਵਿਚ ਜਾ ਡਿੱਗਿਆ।

ਇਸ ਭਿਆਨਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਵੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਪੁੱਜੇ। ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਐ ਪਰ ਉਹ ਇਸ ਦੁੱਖ ਦੀ ਘੜੀ ਵਿਚ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਨੇ।

ਦੱਸ ਦਈਏ ਕਿ ਮ੍ਰਿਤਕ ਫ਼ੌਜੀ ਜਵਾਨ ਸੁਨੀਲ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਕੋਲ ਇਕ 10 ਮਹੀਨੇ ਦਾ ਬੱਚਾ ਵੀ ਐ। ਫਿਲਹਾਲ ਇਸ ਮੰਦਭਾਗੀ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲੀ ਹੋਈ ਐ।

Tags:    

Similar News