ਮੁਹਾਲੀ 'ਚ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਕੁੜੀ, ਜਾਣੋ ਨੌਜਵਾਨ ਨੇ ਕਿਉਂ ਕੀਤਾ ਅਜਿਹਾ
ਮੋਹਾਲੀ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਉਂਦੀ ਹੈ। ਮੋਹਾਲੀ ਦੇ ਫੇਜ਼ 5 ਵਿੱਚ ਇਕ ਨੌਜਵਾਨ ਨੇ ਲੜਕੀ ਉੱਤੇ ਤਲਵਾਰ ਨਾਲ ਹਮਲਾ ਕੀਤਾ ਅਤੇ ਉਸ ਨੂੰ ਗੰਭੀਰ ਰੂਪ ਵਿੱਚ ਜ਼਼ਖਮੀ ਕਰ ਦਿੱਤਾ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।
ਮੋਹਾਲੀ: ਮੋਹਾਲੀ ਤੋਂ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਉਂਦੀ ਹੈ। ਮੋਹਾਲੀ ਦੇ ਫੇਜ਼ 5 ਵਿੱਚ ਇਕ ਨੌਜਵਾਨ ਨੇ ਲੜਕੀ ਉੱਤੇ ਤਲਵਾਰ ਨਾਲ ਹਮਲਾ ਕੀਤਾ ਅਤੇ ਉਸ ਨੂੰ ਗੰਭੀਰ ਰੂਪ ਵਿੱਚ ਜ਼਼ਖਮੀ ਕਰ ਦਿੱਤਾ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਦੌਰਾਨ ਮੌਜੂਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਨੇ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਥੇ ਲੜਕੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕ ਲ਼ੜਕੀ ਦੀ ਮੌਦ ਬਲਜਿੰਦਰ ਕੌਰ ਵਜੋਂ ਹੋਈ।ਉਹ ਪਿਛਲੇ 9 ਸਾਲਾਂ ਤੋਂ ਇਕ ਬੈਂਕ ਦੇ ਕਾਲ ਸੈਂਟਰ ਵਿੱਚ ਕੰਮ ਕਰਦੀ ਸੀ।
ਲੜਕੀ ਘਰੋਂ ਕੰਮ ਉੱਤੇ ਜਾ ਰਹੀ ਸੀ ਇਸ ਦੌਰਾਨ ਹੋਇਆ ਹਮਲਾ
ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਆਪਣੀਆਂ ਸਹੇਲੀਆਂ ਨਾਲ ਕੰਮ 'ਤੇ ਜਾ ਰਹੀ ਸੀ। ਜਦੋਂ ਬੱਸ ਸਟੈਂਡ ਵੱਲ ਜਾਣ ਲੱਗੀ ਤਾਂ ਅਚਾਨਕ ਇਸ ਨੌਜਵਾਨ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ਦੇ ਨਾਲ ਆਈਆਂ ਲੜਕੀਆਂ ਡਰ ਗਈਆਂ। ਉਨ੍ਹਾਂ ਵਿਚ ਦਹਿਸ਼ਤ ਦਾ ਮਾਹੌਲ ਹੈ।
ਪ੍ਰੇਮ ਸੰਬੰਧਾਂ ਨੂੰ ਲੈ ਕੇ ਹੋਇਆ ਕਤਲ
ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ 24 ਘੰਟਿਆਂ ਦੇ ਅੰਦਰ-ਅੰਦਰ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਨੇ ਪ੍ਰੇਮ ਸਬੰਧਾਂ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿਤਾ ਹੈ। ਡੀਐਸਪੀ ਸਿਟੀ-1 ਮੋਹਿਤ ਅਗਰਵਾਲ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਨੌਜਵਾਨ ਨੇ ਹਮਲਾ ਕਿਉਂ ਕੀਤਾ, ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ।