ਅੰਮ੍ਰਿਤਸਰ 'ਚ ਜਲਦ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ : ਕੁਲਦੀਪ ਧਾਲੀਵਾਲ

ਨਗਰ ਨਿਗਮ ਅੰਮ੍ਰਿਤਸਰ ਤੋਂ ਦੋ ਅਜ਼ਾਦ ਕੌਂਸਲਰ ਅਨੀਤਾ ਰਾਣੀ ਵਾਰਡ ਨੰਬਰ 67 ਅਤੇ ਕੌਂਸਲਰ ਊਸ਼ਾ ਰਾਣੀ ਵਾਰਡ ਨੰਬਰ 63 ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ;

Update: 2025-01-14 12:51 GMT

ਅੰਮ੍ਰਿਤਸਰ : ਨਗਰ ਨਿਗਮ ਅੰਮ੍ਰਿਤਸਰ ਤੋਂ ਦੋ ਅਜ਼ਾਦ ਕੌਂਸਲਰ ਅਨੀਤਾ ਰਾਣੀ ਵਾਰਡ ਨੰਬਰ 67 ਅਤੇ ਕੌਂਸਲਰ ਊਸ਼ਾ ਰਾਣੀ ਵਾਰਡ ਨੰਬਰ 63 ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਜਿਸ ਦੌਰਾਨ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕੀ ਆਮ ਆਦਮੀ ਪਾਰਟੀ ਵਿੱਚ ਇਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

Full View

ਇਸ ਮੌਕੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਅਤੇ ਕੰਮਾਂ ਦੇ ਚਲਦੇ ਪਟਿਆਲਾ ਅਤੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਿਆ ਹੈ ਅਤੇ ਜਲਦ ਹੀ ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਆਪਣਾ ਮੇਅਰ ਬਣਾਵੇਗਾ।

ਉਹਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਅੰਮ੍ਰਿਤਸਰ ਦਾ ਬਹੁਤ ਜਿਆਦਾ ਬੁਰਾ ਹਾਲ ਕਰ ਦਿੱਤਾ ਹੈ ਜਿਸ ਦੇ ਚਲਦੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਿਕਾਸ ਅਤੇ ਕੰਮਾਂ ਦੇ ਚਲਦੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਬਣਾਵੇਗੀ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਜੋ ਮਰਜ਼ੀ ਕਹਿੰਦੀ ਰਵੇ ਪਰ ਅੰਮ੍ਰਿਤਸਰ ਚ ਆਮ ਆਦਮੀ ਪਾਰਟੀ ਦਾ ਹੀ ਮੇਅਰ ਬਣੂਗਾ।

Tags:    

Similar News