ਜਲੰਧਰ ਜ਼ਿਮਨੀ ਚੋਣ ਲਈ 'ਆਪ' ਨੇ ਉਮੀਦਵਾਰ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 'ਆਪ' ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ।;

Update: 2024-06-17 07:02 GMT

ਜਲੰਧਰ: ਆਮ ਆਦਮੀ ਪਾਰਟੀ ਨੇ ਪੰਜਾਬ ਦੇ ਜਲੰਧਰ ਜਿਮਨੀ ਚੋਣ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ 'ਆਪ' ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਮਹਿੰਦਰ ਭਗਤ ਸਾਬਕਾ ਭਾਜਪਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ। ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ​​ਪਕੜ ਹੈ। ਉਨ੍ਹਾਂ ਨੂੰ ਭਾਜਪਾ ਤੋਂ ਟਿਕਟ ਨਹੀਂ ਮਿਲੀ।

ਮਹਿੰਦਰ ਭਗਤ ਭਾਜਪਾ ਛੱਡ ਕੇ 'ਆਪ' 'ਚ ਹੋਏ ਸ਼ਾਮਲ

ਮਹਿੰਦਰ ਭਗਤ 2023 ਵਿੱਚ ਹੋਈਆਂ ਉਪ ਚੋਣਾਂ ਦੌਰਾਨ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ। ਮਹਿੰਦਰ ਭਗਤ ਨੇ ਚੰਡੀਗੜ੍ਹ 'ਚ ਫੜਿਆ 'ਆਪ' ਦਾ ਝਾੜੂ। ਮਹਿੰਦਰ ਦੇ ਪਿਤਾ ਚੁੰਨੀ ਲਾਲ ਭਗਤ ਪੰਜਾਬ ਭਾਜਪਾ ਦਾ ਵੱਡਾ ਚਿਹਰਾ ਸਨ। ਉਹ ਸੂਬਾ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। ਫਰਵਰੀ 2022 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਉਨ੍ਹਾਂ ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਿੱਥੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਮਹਿੰਦਰ ਭਗਤ ਜ਼ਿਮਨੀ ਚੋਣਾਂ ਦੌਰਾਨ ਅਚਾਨਕ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।

ਅਪਡੇਟ ਜਾਰੀ ...

Tags:    

Similar News