ਤਰਨਤਾਰਨ ਤੋਂ ਆਪ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ
ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖ਼ਰੀ ਸਾਹ ਲਏ।
By : Makhan shah
Update: 2025-06-27 08:37 GMT
ਤਰਨਤਾਰਨ : ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਉਨ੍ਹਾਂ ਨੇ ਆਖ਼ਰੀ ਸਾਹ ਲਏ।
ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ… pic.twitter.com/CckAPnfYTp
— Bhagwant Mann (@BhagwantMann) June 27, 2025
ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੋਹਲ ਪਰਿਵਾਰ ਨਾਲ ਹਮਦਰਦੀ ਜਤਾਈ ਗਈ।