ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੇ ਦੇਹਾਂਤ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪਤਨੀ ਦਾ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।;

Update: 2024-09-21 07:15 GMT

ਅੰਮ੍ਰਿਤਸਰ : ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪਤਨੀ ਦਾ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਇਸ ਦੁੱਖ ਦੀ ਘੜੀ ਵਿਚ ਵੱਖ ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਏ।

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਅਚਾਨਕ ਦੇਹਾਂਤ ਹੋ ਗਿਆ। ਭਾਵੇਂ ਕਿ ਉਹ ਕਾਫ਼ੀ ਸਿਹਤਮੰਦ ਸੀ ਪਰ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਇਕ ਹੋਮ ਮੇਕਰ ਸੀ, ਉਨ੍ਹਾਂ ਦੀਆਂ ਦੋ ਬੇਟੀਆਂਨੇ, ਜਿਨ੍ਹਾਂ ਵਿਚੋਂ ਇਕ ਬੇਟੀ ਕਾਨੂੰਨ ਦੀ ਪੜ੍ਹਾਈ ਕਰ ਰਹੀ ਐ ਅਤੇ ਦੂਜੀ ਸਕੂਲ ਜਾਂਦੀ ਐ। ਮਧੂਮਿਤਾ ਕਾਫ਼ੀ ਸੋਸ਼ਲ ਵਰਕਰ ਸੀ ਅਤੇ ਬਹੁਤ ਸਾਰੇ ਸਮਾਗਮਾਂ ਵਿਚ ਦਿਖਾਈ ਦਿੰਦੀ ਸੀ।

ਮਧੂਮਿਤਾ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਨੇੜੇ ਸਥਿਤ ਸ਼ਿਵਪੁਰੀ ਵਿਚ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸਖ਼ਸ਼ੀਅਤਾਂ ਪੁੱਜੀਆਂ ਅਤੇ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਵੱਖ ਵੱਖ ਸਿਆਸੀ ਆਗੂਆਂ ਜੀਵਨਜੋਤ ਕੌਰ, ਆਪ ਵਿਧਾਇਕ, ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ, ਲਕਸ਼ਮੀ ਕਾਂਤਾ ਚਾਵਲਾ, ਸਾਬਕਾ ਮੰਤਰੀ, ਗੁਰਜੀਤ ਸਿੰਘ ਔਜਲਾ, ਸਾਂਸਦ, ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਨੇ ਆਖਿਆ ਕਿ ਇਹ ਬੇਹੱਦ ਦੁਖਦਾਈ ਖ਼ਬਰ ਐ, ਇਸ ਦੁੱਖ ਦੀ ਘੜੀ ਵਿਚ ਸਾਰਾ ਸ਼ਹਿਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਨਾਲ ਖੜ੍ਹਾ ਏ।

ਦੱਸ ਦਈਏ ਕਿ ਉਪਰੋਕਤ ਰਾਜਨੀਤਕ ਆਗੂਆਂ ਤੋਂ ਇਲਾਵਾ ਇਸ ਮੌਕੇ ਪੁਲਿਸ ਉਚ ਪੁਲਿਸ ਅਧਿਕਾਰੀ ਡੀਆਈਜੀ ਸਤਿੰਦਰ ਸਿੰਘ, ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ, ਡੀਸੀਪੀ ਲਾਅ ਐਂਡ ਆਰਡਰ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਪੱਪੂ, ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ, ਵਿਧਾਇਕ ਅਜੇ ਗੁਪਤਾ, ਸਾਬਕਾ ਵਿਧਾਇਕ ਸੁਨੀਲ ਦੱਤਾ, ਜੁਗਲ ਕਿਸ਼ੋਰ ਸ਼ਰਮਾ, ਕੌਂਸਲਰ ਰਾਜ ਕੰਵਲ ਲੱਕੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸਖ਼ਸ਼ੀਅਤਾਂ ਪੁੱਜੀਆਂ ਹੋਈਆਂ ਸਨ।

Tags:    

Similar News