ਪਾਰਲੀਮੈਂਟ ’ਚ ਗਰਜੇ ਆਪ ਸਾਂਸਦ ਮਾਲਵਿੰਦਰ ਸਿੰਘ ਕੰਗ

ਆਮ ਆਦਮੀ ਪਾਰਟੀ ਦੇ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਵੱਲੋਂ ਕੇਂਦਰ ਸਰਕਾਰ ਦੇ ਸਾਹਮਣੇ ਪਾਰਲੀਮੈਂਟ ਵਿਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਉਠਾਇਆ ਗਿਆ ਅਤੇ ਗ੍ਰਾਂਟ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਸਮੇਤ ਉਨ੍ਹਾਂ ਸਖ਼ਸ਼ੀਅਤਾਂ ਦਾ ਵੀ ਜ਼ਿਕਰ ਕੀਤਾ,

Update: 2024-08-02 06:45 GMT

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਵੱਲੋਂ ਕੇਂਦਰ ਸਰਕਾਰ ਦੇ ਸਾਹਮਣੇ ਪਾਰਲੀਮੈਂਟ ਵਿਚ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਉਠਾਇਆ ਗਿਆ ਅਤੇ ਗ੍ਰਾਂਟ ਦੀ ਮੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਸਮੇਤ ਉਨ੍ਹਾਂ ਸਖ਼ਸ਼ੀਅਤਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਪੜ੍ਹਾਈ ਕਰਕੇ ਵੱਖ ਵੱਖ ਖੇਤਰਾਂ ਵਿਚ ਦੇਸ਼ ਦਾ ਨਾਮ ਰੌਸ਼ਨ ਕੀਤਾ।

ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਵੱਲੋਂ ਪਾਰਲੀਮੈਂਟ ਵਿਚ ਪੰਜਾਬ ਯੂਨੀਵਰਸਿਟੀ ਬਾਰੇ ਬੋਲਦਿਆਂ ਆਖਿਆ ਕਿ ਇਹ ਪੰਜਾਬ ਦੀ ਉਹ ਹੈਰੀਟੇਜ਼ ਸਿੱਖਿਆ ਸੰਸਥਾ ਏ, ਜਿੱਥੇ ਦੇਸ਼ ਦੇ ਸਾਬਕਾ ਪ੍ਰਧਾਨ ਡਾ. ਮਨਮੋਹਨ ਸਿੰਘ ਸਮੇਤ ਕਈ ਸਖ਼ਸ਼ੀਅਤਾਂ ਨੇ ਸਿੱਖਿਆ ਹਾਸਲ ਕੀਤੀ। ਇਸ ਦੇ ਨਾਲ ਹੀ ਦੇਸ਼ ਲਈ ਮੈਡਲ ਲਿਆਉਣ ਵਾਲੀ ਮਨੂ ਭਾਕਰ ਅਤੇ ਸਰਬਜੋਤ ਸਿੰਘ ਵੀ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਰਹੇ ਨੇ। ਉਨ੍ਹਾਂ ਆਖਿਆ ਕਿ ਇਸ ਯੂਨੀਵਰਸਿਟੀ ਦੇ ਲਈ ਵੱਧ ਤੋਂ ਵੱਧ ਗ੍ਰਾਂਟ ਦਿੱਤੀ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕਾਫ਼ੀ ਕੰਮ ਕੀਤਾ ਜਾ ਰਿਹਾ ਏ ਪਰ ਕੇਂਦਰ ਸਰਕਾਰ ਨੇ ਕੁੱਝ ਸਕੀਮਾਂ ਦਾ ਪੈਸਾ ਰੋਕਿਆ ਹੋਇਆ ਏ ਜੋ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਾਮਾਤਰ ਨੌਜਵਾਨਾਂ ਦੇ ਉਚ ਸਿੱਖਿਆ ਪੱਧਰ ਤੱਕ ਪਹੁੰਚਣ ’ਤੇ ਵੀ ਚਿੰਤਾ ਜਤਾਈ।

ਇਸ ਦੇ ਨਾਲ ਹੀ ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ, ਛੋਟੇ ਸਹਿਬਜ਼ਾਦਿਆਂ, ਕਰਤਾਰ ਸਿੰਘ ਸਰਾਭਾ, ਭਗਤ ਸਿੰਘ ਦੇ ਇਤਿਹਾਸ ਨੂੰ ਸਿੱਖਿਆ ਵਿਚ ਲਾਜ਼ਮੀ ਸਿਲੇਬਸ ਬਣਾਉਣ ਦੀ ਮੰਗ ਕੀਤੀ।

ਦੱਸ ਦਈਏ ਕਿ ਇਸ ਦੇ ਨਾਲ ਹੀ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਤੇ ਦਿੱਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਿੱਖਿਆ ਸਕੀਮਾਂ ਦੀ ਤਾਰੀਫ਼ ਕੀਤੀ ਅਤੇ ਕੇਂਦਰ ਸਰਕਾਰ ਨੂੰ ਵੀ ਅਜਿਹੀਆਂ ਸਕੀਮਾਂ ਸ਼ੁਰੂ ਕੀਤੇ ਜਾਣ ਦੀ ਮੰਗ ਕੀਤੀ।

Tags:    

Similar News