ਕਿਸਾਨੀ ਮੁੱਦੇ ’ਤੇ ਆਪ ਸਾਂਸਦ ਮੀਤ ਹੇਅਰ ਨੇ ਘੇਰੀ ਕੇਂਦਰ ਸਰਕਾਰ

ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਹੱਕੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਾਮਲਾ ਲੋਕ ਸਭਾ ਵਿਚ ਗੂੰਜਿਆ। ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਚੁੱਕਦਿਆਂ ਆਖਿਆ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਨੇ,

Update: 2024-12-16 13:53 GMT

ਨਵੀਂ ਦਿੱਲੀ : ਐਮਐਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਹੋਰ ਹੱਕੀ ਮੰਗਾਂ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਾਮਲਾ ਲੋਕ ਸਭਾ ਵਿਚ ਗੂੰਜਿਆ। ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਨੇ ਡੱਲੇਵਾਲ ਦੇ ਮਰਨ ਵਰਤ ਦਾ ਮੁੱਦਾ ਚੁੱਕਦਿਆਂ ਆਖਿਆ ਕਿ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਨੇ, ਜਿਸ ਦੇ ਲਈ ਜਗਜੀਤ ਸਿੰਘ ਡੱਲੇਵਾਲ ਪਿਛਲੇ 21 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਨੇ।

Full View

ਆਮ ਆਦਮੀ ਪਾਰਟੀ ਦੇ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕਿਸਾਨਾਂ ਦਾ ਮੁੱਦਾ ਲੋਕ ਸਭਾ ਵਿਚ ਚੁੱਕਿਆ ਗਿਆ। ਉਨ੍ਹਾਂ ਲੋਕ ਸਭਾ ਵਿਚ ਬੋਲਦਿਆਂ ਆਖਿਆ ਕਿ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਦਾਅਵੇ ਵਾਅਦੇ ਕਰਦੀ ਸੀ ਪਰ ਦੇਸ਼ ਦੀ 90 ਫ਼ੀਸਦੀ ਆਬਾਦੀ ਮਹੀਨੇ ਦਾ 25 ਹਜ਼ਾਰ ਵੀ ਨਹੀਂ ਕਮਾ ਪਾ ਰਹੀ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਇੱਜ਼ਤ ਰੱਖਣ ਲਈ ਆਪਣਾ ਮਿੱਟੀ ਪਾਣੀ ਖ਼ਰਾਬ ਕਰ ਲਏ ਪਰ ਹੁਣ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿਚ ਵੀ ਵੜਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਆਖਿਆ ਕਿ ਜਗਜੀਤ ਸਿੰਘ ਡੱਲੇਵਾਲ 21 ਦਿਨਾਂ ਤੋਂ ਮਰਨ ਵਰਤ ਕਰ ਰਹੇ ਨੇ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਵੱਲ ਭੋਰਾ ਧਿਆਨ ਨਹੀਂ ਦੇ ਰਹੀ।


ਦੱਸ ਦਈਏ ਕਿ ਪੰਜਾਬ ਵਿਚ ਖਨੌਰੀ ਬਾਰਡਰ ’ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਦੀ ਹਾਲਤ ਵਿਗੜਦੀ ਜਾ ਰਹੀ ਐ, ਜਿਸ ਦੇ ਚਲਦਿਆਂ ਖਨੌਰੀ ਬਾਰਡਰ ’ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਨੇ, ਅਜਿਹੇ ਵਿਚ ਜੇਕਰ ਡੱਲੇਵਾਲ ਨੂੰ ਕੁੱਝ ਹੋਇਆ ਤਾਂ ਇਸ ਦਾ ਗੰਭੀਰ ਨਤੀਜੇ ਨਿਕਲ ਸਕਦੇ ਨੇ।


Tags:    

Similar News