ਪੈਰੋਲ 'ਤੇ ਆਏ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ ਤੋਂ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 14 ਦਿਨ ਦੀ ਪੈਰੋਲ 'ਤੇ ਆਏ ਵਿਅਕਤੀ ਦਾ 3 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਧਰਮਜੀਤ ਸਿੰਘ ਧਰਮ ਵਜੋਂ ਹੋਈ ਹੈ ਜੋ ਕੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ 2012 ਵਿੱਚ ਏਐਸਆਈ ਰਵਿੰਦਰਪਾਲ ਸਿੰਘ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਿਹਾ ਸੀ ਅਤੇ ਪੈਰੋਲ ‘ਤੇ ਬਾਹਰ ਆਇਆ ਸੀ।
ਅੰਮ੍ਰਿਤਸਰ (ਵਿਵੇਕ ਕੁਮਾਰ): ਅੰਮ੍ਰਿਤਸਰ ਤੋਂ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ 14 ਦਿਨ ਦੀ ਪੈਰੋਲ 'ਤੇ ਆਏ ਵਿਅਕਤੀ ਦਾ 3 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਧਰਮਜੀਤ ਸਿੰਘ ਧਰਮ ਵਜੋਂ ਹੋਈ ਹੈ ਜੋ ਕੀ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ 'ਚ 2012 ਵਿੱਚ ਏਐਸਆਈ ਰਵਿੰਦਰਪਾਲ ਸਿੰਘ ਦੇ ਕਤਲ ਦੇ ਦੋਸ਼ ਵਿੱਚ ਸਜ਼ਾ ਕੱਟ ਰਿਹਾ ਸੀ ਅਤੇ ਪੈਰੋਲ ‘ਤੇ ਬਾਹਰ ਆਇਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦੀ ਜੇਲ੍ਹ ਦੇ ਅੰਦਰ ਜੱਗੂ ਭਗਵਾਨਪੁਰੀਆ ਦੇ ਗੈਂਗਸਟਰਾਂ ਨਾਲ ਲੜਾਈ ਹੋਈ ਸੀ। ਧਰਮਜੀਤ ਸਿੰਘ ਧਰਮ ਨੇ ਪਤਨੀ ਨੂੰ ਇਹ ਵੀ ਦੱਸਿਆ ਸੀ ਕਿ ਉਸਨੂੰ ਜੱਗੂ ਭਗਵਾਨਪੁਰੀਆ ਤੋਂ ਖ਼ਤਰਾ ਸੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਓਧਰ ਇਸ ਪੂਰੇ ਮਾਮਲੇ 'ਤੇ ਬੋਲਦੇ ਹੋਏ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਘਰ ਅਤੇ ਪੂਰੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।