ਚੋਣ ਨਤੀਜਿਆਂ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਦਿੱਤੀ ਇਹ ਸਲਾਹ

ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸ਼੍ਰੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਹਨਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਵੀ ਦਿੱਤੀ ਕਿ ਉਹਨਾਂ ਨੂੰ ਪਹਿਲਾਂ ਆਪਣੇ ਸਹੀ ਸਲਾਹਕਾਰਾਂ ਦੀ ਪਛਾਣ ਕਰਨੀ ਚਾਹੀਦੀ ਹੈ।

Update: 2024-06-07 05:40 GMT

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਸ਼੍ਰੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਹੁਤ ਹੀ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਉਹਨਾਂ ਨੇ ਸੁਖਬੀਰ ਬਾਦਲ ਨੂੰ ਸਲਾਹ ਵੀ ਦਿੱਤੀ ਕਿ ਉਹਨਾਂ ਨੂੰ ਪਹਿਲਾਂ ਆਪਣੇ ਸਹੀ ਸਲਾਹਕਾਰਾਂ ਦੀ ਪਛਾਣ ਕਰਨੀ ਚਾਹੀਦੀ ਹੈ।

ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

ਜਦੋਂ ਪੰਜਾਬ ਵਿਚ ਚੋਣ ਪ੍ਰਚਾਰ ਸਿਖਰ ’ਤੇ ਸੀ ਤਾਂ ਸੁਖਬੀਰ ਸਿੰਘ ਬਾਦਲ ਨੂੰ ਕਿਹੜੇ ਆਗੂ ਨੇ ਇਹ ਸਲਾਹ ਦਿੱਤੀ ਕਿ ਅਕਾਲੀ ਆਗੂ ਆਦੇਸ਼ ਪ੍ਰਤਾਪ ਸਿੰਘ ਕੈਂਰੋ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ, ਇਸ ਕਰ ਕੇ ਵੀ ਪਾਰਟੀ ਦਾ ਨੁਕਸਾਨ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸੇ ਤਰ੍ਹਾਂ ਜਦੋਂ ਸੀਨੀਅਰ ਆਗੂ ਮੁੜ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀ ਮੁੱਖ ਧਾਰਾ ਵਿਚ ਆ ਰਹੇ ਸਨ ਤਾਂ ਉਸ ਵੇਲੇ ਢੀਂਡਸਾ ਵਰਗੇ ਸੀਨੀਅਰ ਤੇ ਸਿਆਣੇ ਆਗੂ ਨੂੰ ਟਿਕਟ ਨਾ ਦੇਣ ਦੀ ਸਲਾਹ ਨੇ ਵੀ ਪਾਰਟੀ ਨੂੰ ਹੇਠਾਂ ਲਿਆਂਦਾ ਹੈ। 

Tags:    

Similar News