ਕਿਸਾਨਾਂ ਦੇ ਹੱਕ ’ਚ ਡਟਿਆ ਅਕਾਲੀ ਦਲ ਸੁਤੰਤਰ
ਖਨੌਰੀ ਬਾਰਡਰ ’ਤੇ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਿਚ ਵੀ ਹਲਚਲ ਸ਼ੁਰੂ ਹੋ ਗਈ ਐ। ਡੱਲੇਵਾਲ ਦੇ ਸਮਰਥਨ ਵਿਚ ਅਕਾਲੀ ਦਲ ਸੁਤੰਤਰ ਵੱਲੋਂ ਨਾਭਾ ਵਿਖੇ ਭੁੱਖ ਹੜਤਾਲ ਕੀਤੀ ਜਾ ਰਹੀ ਐ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਨਾਭਾ : ਖਨੌਰੀ ਬਾਰਡਰ ’ਤੇ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਐ, ਜਿਸ ਨੂੰ ਲੈ ਕੇ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਵਿਚ ਵੀ ਹਲਚਲ ਸ਼ੁਰੂ ਹੋ ਗਈ ਐ। ਡੱਲੇਵਾਲ ਦੇ ਸਮਰਥਨ ਵਿਚ ਅਕਾਲੀ ਦਲ ਸੁਤੰਤਰ ਵੱਲੋਂ ਨਾਭਾ ਵਿਖੇ ਭੁੱਖ ਹੜਤਾਲ ਕੀਤੀ ਜਾ ਰਹੀ ਐ ਤਾਂ ਜੋ ਕਿਸਾਨਾਂ ਦੇ ਪੱਖ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਨਾਭਾ ਦੇ ਪਟਿਆਲਾ ਗੇਟ ਵਿਖੇ ਅਕਾਲੀ ਦਲ ਸੁਤੰਤਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿਚ 11 ਵਜੇ ਤੋਂ ਸ਼ਾਮੀਂ 4 ਵਜੇ ਤੱਕ ਭੁੱਖ ਹੜਤਾਲ ਕੀਤੀ ਜਾ ਰਹੀ ਐ, ਜਿਸ ਦੀ ਅਗਵਾਈ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਵੱਲੋਂ ਕੀਤੀ ਜਾ ਰਹੀ ਐ। ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਨੇ ਆਖਿਆ ਕਿ ਇਕ ਕਿਸਾਨ ਆਗੂ ਰੋਜ਼ਾਨ ਤਿਲ ਤਿਲ ਕਰਕੇ ਦਮ ਤੋੜਦਾ ਜਾ ਰਿਹਾ ਏ ਪਰ ਕੇਂਦਰ ਸਰਕਾਰ ਦੇ ਕੰਨ ’ਤੇ ਕੋਈ ਜੂੰ ਨਹੀਂ ਸਰਕ ਰਹੀ। ਉਨ੍ਹਾਂ ਆਖਿਆ ਕਿ ਹੁਣ ਵੇਲਾ ਆ ਗਿਆ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਬਾਰਡਰ ਪਾਰ ਕਰਵਾਉਣ ਵਿਚ ਮਦਦ ਕਰੇ ਤਾਂ ਜੋ ਦਿੱਲੀ ਪਹੁੰਚ ਕੇ ਸੁੱਤੀ ਭਾਜਪਾ ਸਰਕਾਰ ਨੂੰ ਜਗਾਇਆ ਜਾ ਸਕੇ।
ਇਸ ਦੇ ਨਾਲ ਹੀ ਪਾਰਟੀ ਦੇ ਹੋਰ ਆਗੂਆਂ ਨੇ ਵੀ ਆਖਿਆ ਕਿ ਅਕਾਲੀ ਦਲ ਸੁਤੰਤਰ ਕਿਸਾਨ ਆਗੂ ਡੱਲੇਵਾਲ ਦੇ ਸਮਰਥਨ ਵਿਚ ਡਟ ਕੇ ਖੜ੍ਹਾ ਹੋਇਆ ਏ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀ, ਪਾਰਟੀ ਦੀ ਇਹ ਭੁੱਖ ਹੜਤਾਲ ਇਸੇ ਤਰ੍ਹਾਂ ਜਾਰੀ ਰਹੇਗੀ।
ਦੱਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਇਕ ਮਹੀਨਾ ਪੂਰਾ ਹੋ ਗਿਆ ਏ,, ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ ਦੀਆਂ ਮੰਗਾਂ ’ਤੇ ਕੋਈ ਗੌਰ ਨਹੀਂ ਕੀਤੀ ਜਾ ਰਹੀ ਐ, ਜਦਕਿ ਸਾਰੇ ਲੀਡਰਾਂ ਦਾ ਜ਼ੋਰ ਸਿਰਫ਼ ਤੇ ਸਿਰਫ਼ ਡੱਲੇਵਾਲ ਦਾ ਮਰਨ ਵਰਤ ਤੁੜਵਾਉਣ ’ਤੇ ਲੱਗਾ ਹੋਇਆ ਏ।
ਨਾਭਾ ਤੋਂ ਰਾਹੁਲ ਖੁਰਾਣਾ ਦੀ ਰਿਪੋਰਟ, ਹਮਦਰਦ ਟੀਵੀ