Land Pooling ਵਾਪਸੀ ’ਤੇ ਅਕਾਲੀ ਦਲ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਹੋਰ ਆਗੂਆਂ ਸਮੇਤ Land Pooling ਪਾਲਿਸੀ ਵਾਪਸ ਹੋਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਹੜ੍ਹਾਂ ਦੇ ਮੁੱਦੇ ’ਤੇ ਵੀ ਡੂੰਘੀ ਚਿੰਤਾ ਜਤਾਈ।

Update: 2025-08-29 07:04 GMT

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਹੋਰ ਆਗੂਆਂ ਸਮੇਤ Land Pooling ਪਾਲਿਸੀ ਵਾਪਸ ਹੋਣ ’ਤੇ ਪ੍ਰਮਾਤਮਾ ਦਾ ਸ਼ੁਕਰਾਨਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਹੜ੍ਹਾਂ ਦੇ ਮੁੱਦੇ ’ਤੇ ਵੀ ਡੂੰਘੀ ਚਿੰਤਾ ਜਤਾਈ।

Full View

Land Poolingਪਾਲਿਸੀ ਵਾਪਸ ਹੋਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦੇ ਯਤਨਾਂ ਸਦਕਾ Land Poolingਪਾਲਿਸੀ ਵਾਪਸ ਹੋਈ ਐ, ਜਿਸ ਕਰਕੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਇੱਥੇ ਪੁੱਜੇ ਨੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ’ਤੇ ਵੀ ਡੂੰਘੀ ਜਤਾਈ।


ਪੰਜਾਬ ਵਿਚ ਆਏ ਹੜ੍ਹਾਂ ਦੇ ਲਈ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਆਖਿਆ ਕਿ ਅਕਾਲੀ ਸਰਕਾਰ ਸਮੇਂ ਬਾਰਿਸ਼ ਤੋਂ ਪਹਿਲਾਂ ਸਾਰੇ ਬੰਨ੍ਹਾਂ ਦਾ ਮੁਆਇਨਾ ਕੀਤਾ ਜਾਂਦਾ ਸੀ ਅਤੇ ਮੁਰੰਮਤ ਕੀਤੀ ਜਾਂਦੀ ਸੀ ਪਰ ਪੰਜਾਬ ਦੀ ਮੌਜੂਦਾ ਸਰਕਾਰ ਨੇ ਅਜਿਹਾ ਕੁੱਝ ਨਹੀਂ ਕੀਤਾ।


ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਭਾਰੀ ਵਿਰੋਧ ਤੋਂ ਬਾਅਦ Land Pooling ਪਾਲਿਸੀ ਵਾਪਸ ਲੈ ਲਈ ਸੀ ਪਰ ਅਕਾਲੀ ਦਲ ਦਾ ਕਹਿਣਾ ੲੈ ਕਿ ਉਨ੍ਹਾਂ ਦੇ ਵਿਰੋਧ ਕਾਰਨ ਇਹ ਪਾਲਿਸੀ ਵਾਪਸ ਲਈ ਗਈ ਐ।

Tags:    

Similar News