ਅਕਸ਼ੈ ਕੁਮਾਰ ਨੇ ਗੁਰਮੀਤ ਬਾਵਾ ਦੇ ਪਰਿਵਾਰ ਲਈ 25 ਲੱਖ ਰੁਪਏ ਭੇਜੇ
ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਰਹੀ ਮਰਹੂਮ ਗੁਰਮੀਤ ਬਾਵਾ ਦਾ ਪਰਿਵਾਰ ਇਨ੍ਹੀਂ ਦਿਨੀਂ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਏ ਪਰ ਜਿਵੇਂ ਹੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਤੁਰੰਤ ਪਹੁੰਚ ਕੇ ਗੁਰਮੀਤ ਬਾਵਾ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਪਰ ਹੁਣ ਮੰਤਰੀ ਧਾਲੀਵਾਲ ਦੀ ਅਪੀਲ
ਅੰਮ੍ਰਿਤਸਰ : ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਰਹੀ ਮਰਹੂਮ ਗੁਰਮੀਤ ਬਾਵਾ ਦਾ ਪਰਿਵਾਰ ਇਨ੍ਹੀਂ ਦਿਨੀਂ ਕਾਫ਼ੀ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਏ ਪਰ ਜਿਵੇਂ ਹੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਤੁਰੰਤ ਪਹੁੰਚ ਕੇ ਗੁਰਮੀਤ ਬਾਵਾ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਪਰ ਹੁਣ ਮੰਤਰੀ ਧਾਲੀਵਾਲ ਦੀ ਅਪੀਲ ’ਤੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਵੀ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਨੂੰ 25 ਲੱਖ ਰੁਪਏ ਦੀ ਮਦਦ ਭੇਜੀ ਗਈ ਐ, ਜਿਸ ਨੂੰ ਲੈ ਕੇ ਬਾਵਾ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਐ।
ਕੁੱਝ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਰਹੂਮ ਗਾਇਕਾ ਗੁਰਮੀਤ ਬਾਵਾ ਦੇ ਘਰ ਪੁੱਜੇ ਸੀ, ਜਿੱਥੇ ਉਨ੍ਹਾਂ ਵੱਲੋਂ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਬਾਵਾ ਦੀ ਆਰਥਿਕ ਸਹਾਇਤਾ ਕੀਤੀ ਗਈ ਸੀ, ਉਥੇ ਹੀ ਉਨ੍ਹਾਂ ਵੱਲੋਂ ਹੋਰਨਾਂ ਸੰਸਥਾਵਾਂ ਨੂੰ ਵੀ ਇਸ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਸੀ,
ਇਸ ਤੋਂ ਬਾਅਦ ਹੁਣ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਵੱਲੋਂ ਵੀ ਗਲੋਰੀ ਬਾਵਾ ਨੂੰ 25 ਲੱਖ ਰੁਪਏ ਦਿੱਤੇ ਗਏ। ਇਸ ’ਤੇ ਬੋਲਦਿਆਂ ਗਲੋਰੀ ਬਾਵਾ ਨੇ ਆਖਿਆ ਕਿ ਉਹ ਅਕਸ਼ੇ ਕੁਮਾਰ ਦੇ ਬਹੁਤ ਧੰਨਵਾਦੀ ਨੇ, ਜਿਨ੍ਹਾਂ ਨੇ ਉਸ ਨੂੰ ਛੋਟੀ ਭੈਣ ਸਮਝਕੇ ਉਨ੍ਹਾਂ ਦੀ ਮਦਦ ਕੀਤੀ। ਉਸ ਨੇ ਆਖਿਆ ਕਿ ਉਸ ਨੇ ਆਖਿਆ ਕਿ ਉਹ ਰੱਖੜੀ ਮੌਕੇ ਅਕਸ਼ੈ ਕੁਮਾਰ ਨੂੰ ਰੱਖੜੀ ਭੇਜੇਗੀ ਅਤੇ ਜੇਕਰ ਮੌਕਾ ਮਿਲਿਆ ਤਾਂ ਉਨ੍ਹਾਂ ਨੂੰ ਮਿਲ ਕੇ ਵੀ ਧੰਨਵਾਦ ਕਰੇਗੀ।
ਦੱਸ ਦਈਏ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਲੋਰੀ ਬਾਵਾ ਦੀ ਆਰਥਿਕ ਮਦਦ ਕਰਨ ਦੇ ਨਾਲ ਨਾਲ ਉਨ੍ਹਾਂ ਦੀਆਂ ਦੁਕਾਨਾਂ ’ਤੇ ਕਬਜ਼ਾ ਕਰਨ ਵਾਲਿਆਂ ਨੂੰ ਵੀ ਸਖ਼ਤ ਲਹਿਜੇ ਵਿਚ ਚਿਤਾਵਨੀ ਦਿੰਦਿਆਂ ਆਖਿਆ ਸੀ ਕਿ ਮਰਹੂਮ ਗਾਇਕਾ ਦੀ ਸੰਪਤੀ ’ਤੇ ਕਿਸੇ ਨੂੰ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।