ਅਕਾਲੀ ਦਲ ਦੇ ਸਾਰੇ ਜ਼ਿੰਮੇਵਾਰ ਆਗੂ ਤਲਬ ਕੀਤੇ ਜਾਣ :ਪਰਮਜੀਤ ਸਰਨਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਕੁੱਝ ਮੁੱਦਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਦੇ ਲਈ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਵੱਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਕੋਤਾਹੀਆਂ ਨੂੰ ਲੈ ਕੇ ਕੁੱਝ ਸੁਝਾਅ ਪੇਸ਼ ਕੀਤੇ ਗਏ,;

Update: 2024-09-12 07:34 GMT

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਕੁੱਝ ਮੁੱਦਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਦੇ ਲਈ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਵੱਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਕੋਤਾਹੀਆਂ ਨੂੰ ਲੈ ਕੇ ਕੁੱਝ ਸੁਝਾਅ ਪੇਸ਼ ਕੀਤੇ ਗਏ, ਉਥੇ ਹੀ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਦਾ ਸਮਰਥਨ ਵੀ ਕੀਤਾ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਥੇਦਾਰ ਸਾਹਿਬ ਨੂੰ ਰਾਇ ਦਿੱਤੀ ਗਈ ਐ ਕਿ ਬਾਦਲ ਸਾਬ੍ਹ ਦੀ ਸਰਕਾਰ ਵਿਚ ਕਈ ਕੈਬਨਿਟ ਮੰਤਰੀ ਰਹੇ ਪਰ ਉਨ੍ਹਾਂ ਨੂੰ ਅਜੇ ਤੱਕ ਕੋਈ ਚਿੱਠੀ ਨਹੀਂ ਭੇਜੀ ਗਈ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ਲੋਕਾਂ ਨੂੰ ਵੀ ਤਲਬ ਕੀਤਾ ਜਾਵੇ, ਜਿਨ੍ਹਾਂ ਵੱਲੋਂ ਘਪਲੇ ਘੋਟਾਲੇ ਕਰਕੇ ਗੁਰਦੁਆਰਿਆਂ ਦਾ ਨੁਕਸਾਨ ਕੀਤਾ ਗਿਆ।

Full View

ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਸਿੱਖਾਂ ’ਤੇ ਦਿੱਤੇ ਗਏ ਬਿਆਨ ਦਾ ਸਮਰਥਨ ਕੀਤਾ ਅਤੇ ਆਖਿਆ ਕਿ ਰਾਹੁਲ ਗਾਂਧੀ ਨੇ ਖ਼ਬਰਾਂ ਵਿਚ ਪੜ੍ਹਿਆ ਕਿ ਪ੍ਰੀਖਿਆਵਾਂ ਦੌਰਾਨ ਸਿੱਖ ਬੱਚਿਆਂ ਦੇ ਕੜੇ ਅਤੇ ਹੋਰ ਧਾਰਮਿਕ ਚਿੰਨ ਉਤਾਰੇ ਗਏ, ਇਹ ਬਿਆਨ ਬਿਲਕੁਲ ਸਹੀ ਐ ਅਤੇ ਇਸ ਮਾਮਲੇ ਵਿਚ ਦਿੱਲੀ ਕਮੇਟੀ ਨੇ ਕੁੱਝ ਵੀ ਨਹੀਂ ਕੀਤਾ।

ਇਸ ਮੌਕੇ ਜਦੋਂ ਪਰਮਜੀਤ ਸਿੰਘ ਸਰਨਾ ਨੂੰ ਇਹ ਪੁੱਛਿਆ ਗਿਆ ਕਿ ਤੁਸੀਂ ਕਿਉਂ ਨਹੀਂ ਬਣਦੇ ਅਕਾਲੀ ਦਲ ਦੇ ਪ੍ਰਧਾਨ, ਤਾਂ ਇਸ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਉਹ ਜੱਟ ਨਹੀਂ, ਭਾਪੇ ਹਨ ਅਤੇ ਦਿੱਲੀ ਵਿਚ ਰਹਿੰਦੇ, ਇੰਨੀ ਦੂਰੋਂ ਆਉਣਾ ਜਾਣਾ ਔਖਾ ਏ।

ਦੱਸ ਦਈਏ ਕਿ ਮੌਜੂਦਾ ਸਮੇਂ ਅਕਾਲੀ ਦਲ ’ਤੇ ਸੰਕਟ ਛਾਇਆ ਹੋਇਆ ਏ, ਅਕਾਲੀ ਸਰਕਾਰ ਵਿਚ ਮੰਤਰੀ ਰਹੇ ਆਗੂਆਂ ਵੱਲੋਂ ਆਪੋ ਆਪਣੇ ਸਪੱਸ਼ਟੀਕਰਨ ਦਿੱਤੇ ਜਾ ਰਹੇ ਨੇ ਪਰ ਦੇਖਣਾ ਹੋਵੇਗਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੀ ਫ਼ੈਸਲਾ ਸੁਣਾਇਆ ਜਾਵੇਗਾ।

Tags:    

Similar News