ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਲਿਖੀ ਚਿੱਠੀ , ਜ਼ਾਹਰ ਕੀਤੀ ਇਹ ਇੱਛਾ

ਸਾਂਸਦ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ , ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਇਸ ਪੱਤਰ 'ਚ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ।;

Update: 2024-07-16 03:00 GMT

ਅੰਮ੍ਰਿਤਸਰ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ , ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਇਸ ਪੱਤਰ 'ਚ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਦੀ ਇੱਛਾ ਜ਼ਾਹਰ ਕੀਤੀ ਹੈ। ਸੰਸਦ ਦਾ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ । ਦੱਸਦਈਏ ਕਿ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸੀ, ਜਾਣਕਾਰੀ ਅਨੁਸਾਰ ਨਵੇਂ ਸੰਸਦ ਮੈਂਬਰ ਨੂੰ 60 ਦਿਨਾਂ ਦੇ ਅੰਦਰ ਸਹੁੰ ਚੁੱਕਣੀ ਜ਼ਰੂਰੀ ਹੁੰਦੀ ਹੈ, ਜੇਕਰ ਕਿਸੇ ਚੁਣੇ ਗਏ ਸੰਸਦ ਮੈਂਬਰ ਵੱਲੋਂ ਇੰਝ ਨਹੀਂ ਕੀਤਾ ਜਾਂਦਾ ਤਾਂ ਉਹ ਆਪਣੀ ਮੈਂਬਰਸ਼ਿਪ ਗੁਆ ਵੀ ਸਕਦਾ ਹੈ । ਲੋਕ ਸਭਾ ਚੋਣਾਂ 2024 ਵਿਚ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਸੀਟ ਤੋਂ 4 ਲੱਖ 4 ਹਜ਼ਾਰ 430 ਵੋਟਾਂ ਮਿਲੀਆਂ ਸਨ ਅਤੇ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਜ਼ੀਰਾ ਤੋਂ 1 ਲੱਖ 97 ਹਜ਼ਾਰ 120 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ । ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਆਉਣ ਦੀ ਇੱਛਾ ਦੱਸੀ ਗਈ ਹੈ ਅਤੇ ਉਨ੍ਹਾਂ ਸੈਸ਼ਨ 'ਚ ਆਪਣੀ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਵੀ ਕੀਤੀ ਹੈ। 

Tags:    

Similar News