ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਹਰਪ੍ਰੀਤ ਸਿੰਘ ਕੋਲੋਂ ਕਰੀਬ 5 ਗ੍ਰਾਮ ਬਰਫ ਬਰਾਮਦ ਕੀਤੀ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦੇਹਾਤ ਪੁਲਿਸ ਨੇ ਕੀਤੀ ਹੈ ।;

Update: 2024-07-12 04:27 GMT

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਆ ਰਹੀ ਹੈ ਜਿਸ 'ਚ ਜਲੰਧਰ ਦਿਹਾਤ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਕਾਬੂ ਕਰਨ ਦੀ ਪੁਸ਼ਟੀ ਕੀਤੀ ਗਈ ਹੈ । ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਹਰਪ੍ਰੀਤ ਸਿੰਘ ਕੋਲੋਂ ਕਰੀਬ 5 ਗ੍ਰਾਮ ਬਰਫ ਬਰਾਮਦ ਕੀਤੀ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਜਲੰਧਰ ਦਿਹਾਤੀ ਦੀ ਪੁਲਿਸ ਨੇ ਕੀਤੀ ਹੈ । ਜ਼ਿਆਦਾ ਸਵਾਲਾਂ ਦਾ ਜਵਾਬ ਦੇਂਦੇ ਪੁਲਿਸ ਨੇ ਦੱਸਿਆ ਕਿ ਅਸੀਂ ਜਲਦੀ ਹੀ ਇਸ ਬਾਰੇ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਾਂਗੇ। ਅਸੀਂ ਹਰਪ੍ਰੀਤ ਕੋਲੋਂ ਬਰਫ਼ ਬਰਾਮਦ ਕੀਤੀ ਹੈ। ਫ਼ਿਲਹਾਲ ਉਨ੍ਹਾਂ ਨੇ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਦੀ ਮਾਤਰਾ ਬਾਰੇ ਕੁਝ ਨਹੀਂ ਦੱਸਿਆ ।

ਜਾਣੋ ਕਿਵੇਂ ਚਰਚਾ ਚ ਆਏ ਸੀ ਅੰਮ੍ਰਿਤਪਾਲ ਸਿੰਘ

2022 ਚ ਹੋਈ ਲਾਲ ਕਿਲੇ ਦੀ ਘਟਨਾ ਮੌਕੇ ਅੰਮ੍ਰਿਤਪਾਲ ਆਪਣੇ ਦਿੱਤੇ ਹੋਏ ਬਿਆਨਾਂ ਕਰਕੇ ਚਰਚਾ ਆਏ ਸਨ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਅਦਾਕਾਰ ਦੀਪ ਸਿੱਧੂ ਮੌਤ ਤੋਂ ਬਾਅਦ 2022 ਵਿੱਚ ਉਨ੍ਹਾਂ ਵੱਲੋਂ ਪੰਜਾਬ ਵਾਪਸੀ ਕੀਤੀ ਗਈ ਸੀ । ਇੱਥੇ ਆ ਕੇ ਉਹ ਦੀਪ ਸਿੱਧੂ ਦੀ ਸੰਸਥਾ ਵਾਰਿਸ ਪੰਜਾਬ ਦੇ ਦੇ ਮੁਖੀ ਬਣ ਗਏ । ਮੁਖੀ ਵੱਜੋਂ ਅਹੁਦਾ ਸੰਭਾਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਭਾਸ਼ਣ ਕੁਝ ਗਰਮਖਿਆਲੀ ਬਿਆਨ ਦੇਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਚਰਚਾ ਵਿਚ ਆਏ । ਜੇਕਰ ਖਬਰਾਂ ਚੋਂ ਮਿਲੀ ਜਾਣਕਾਰੀ ਦੀ ਗੱਲ ਕਰੀਏ ਤਾਂ ਆਪਣੇ ਸਾਥੀ ਨੂੰ ਛੁਡਾਉਣ ਲਈ ਅੰਮ੍ਰਿਤਪਾਲ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਥਾਣਾ ਅਜਨਾਲਾ ਵਿਖੇ ਧਰਨਾ ਦਿੱਤਾ ਸੀ । ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ 'ਤੇ ਥਾਣੇ 'ਤੇ ਹਮਲਾ ਕਰਨ ਦੇ ਵੀ ਦੋਸ਼ ਲੱਗੇ । ਇਸ ਸਭ ਵਿਵਾਦਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਨਸ਼ਾ ਛੁਡਾਊ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ।

Tags:    

Similar News