ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ, ਵਿਦੇਸ਼ੀ ਹਥਿਆਰਾਂ ਦੀ ਖੇਪ ਬਰਾਮਦ

ਕਮਿਸ਼ਨਰੇਟ ਪੁਲਿਸ ਨੂੰ ਸਰਹੱਦੀ ਖੇਤਰ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਛੇਹਰਟਾ ਇਲਾਕੇ ਦੇ ਗੁਰੂ ਦੀ ਵਡਾਲੀ ਪਿੰਡ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ ਪੰਜ ਗਲੋਕ ਪਿਸਟਲ, ਚਾਰ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ।

Update: 2025-08-26 10:53 GMT

ਅੰਮ੍ਰਿਤਸਰ : ਕਮਿਸ਼ਨਰੇਟ ਪੁਲਿਸ ਨੂੰ ਸਰਹੱਦੀ ਖੇਤਰ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਛੇਹਰਟਾ ਇਲਾਕੇ ਦੇ ਗੁਰੂ ਦੀ ਵਡਾਲੀ ਪਿੰਡ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕੋਲੋਂ ਪੰਜ ਗਲੋਕ ਪਿਸਟਲ, ਚਾਰ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ। ਇਹ ਕਾਰਵਾਈ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡਾ ਝਟਕਾ ਮੰਨੀ ਜਾ ਰਹੀ ਹੈ।

ਪੁਲਿਸ ਜਾਂਚ ਅਨੁਸਾਰ, ਦੋਸ਼ੀ ਅਮਿਤ ਸਿੰਘ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਲਈ ਹਥਿਆਰਾਂ ਦੀ ਖੇਪ ਸਪਲਾਈ ਕਰਦਾ ਸੀ। ਅਮਿਤ ਸਿੰਘ ਦਾ ਸੰਪਰਕ ਗੁਰਪ੍ਰੀਤ ਸਿੰਘ ਉਰਫ ਗਿੰਨੀ ਨਾਲ ਸੀ, ਜੋ ਖੁਦ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਜੁੜਿਆ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਇਹ ਹਥਿਆਰ ਡਰੋਨ ਰਾਹੀਂ ਭਾਰਤ ਵਿੱਚ ਭੇਜੇ ਜਾ ਰਹੇ ਸਨ ਅਤੇ ਅਮਿਤ ਸਿੰਘ ਉਨ੍ਹਾਂ ਨੂੰ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦਾ ਸੀ।

Full View

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਗ੍ਰਿਫਤਾਰੀ ਅੰਮ੍ਰਿਤਸਰ ਪੁਲਿਸ ਲਈ ਇੱਕ ਵੱਡੀ ਸਫਲਤਾ ਹੈ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਨੂੰ ਉਸ ਵੇਲੇ ਕਾਬੂ ਕੀਤਾ ਗਿਆ ਜਦੋਂ ਉਹ ਹਥਿਆਰਾਂ ਦੀ ਖੇਪ ਅੱਗੇ ਸਪਲਾਈ ਕਰਨ ਜਾ ਰਿਹਾ ਸੀ। ਦੋਸ਼ੀ ਖ਼ਿਲਾਫ਼ ਛੇਹਰਟਾ ਪੁਲਿਸ ਸਟੇਸ਼ਨ ਵਿੱਚ ਆਮ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਕਮਿਸ਼ਨਰ ਭੁੱਲਰ ਨੇ ਹੋਰ ਦੱਸਿਆ ਕਿ ਦੋਸ਼ੀ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਰਿਮਾਂਡ ਲਿਆ ਜਾਵੇਗਾ, ਤਾਂ ਜੋ ਉਸਦੇ ਬੈਕਵਰਡ ਅਤੇ ਫੋਰਵਰਡ ਲਿੰਕ ਖੰਗਾਲੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਗ੍ਰਿਫਤਾਰੀ ਨਾਲ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ, ਜੋ ਪਾਕਿਸਤਾਨੀ ਤਸਕਰਾਂ ਦੇ ਨੈੱਟਵਰਕ ਬਾਰੇ ਹੋਰ ਜਾਣਕਾਰੀ ਦੇਣਗੇ।

Tags:    

Similar News