ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰ ਕਰਨ ਵਾਲਿਆਂ ਦਾ ਕੀਤਾ ਪਰਦਾਫਾਸ਼

ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰ ਕੰਵਲਜੀਤ ਕੌਰ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

Update: 2024-09-17 12:19 GMT

ਅੰਮ੍ਰਿਤਸਰ : ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰ ਕੰਵਲਜੀਤ ਕੌਰ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕੰਟੋਨਮੈਂਟ ਦੀ ਪੁਲਿਸ ਵੱਲੋਂ ਇੱਕ ਹੋਰ ਮਾਮਲੇ ਵਿੱਚ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਉਹਨਾਂ ਕੋਲੋਂ ਦੋ ਪਿਸਤੋਲ ਇਕ ਕਾਰ ਬਰਾਮਦ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਧੀਨ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੇ ਦੌਰਾਨ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਉਰਫ ਮਾਸੀ ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਨੂੰ 4 ਕਿਲੋ 580 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਸ ਬਾਬਤ ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਵਲਜੀਤ ਕੌਰ ਅਤੇ ਉਸਦਾ ਜਵਾਈ, ਜੁਗਰਾਜ ਸਿੰਘ, ਪੁੱਤਰ ਪ੍ਰਤਾਪ ਸਿੰਘ, ਵਾਸੀ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ, ਪਾਕਿਸਤਾਨ ਅਧਾਰਿਤ ਵੱਖ-ਵੱਖ ਨਸ਼ਾ ਤੱਸਕਰਾਂ ਦੇ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਇਹ ਨਸ਼ੀਲੇ ਪਦਾਰਥਾਂ ਦੀ ਤੱਸਕਰੀ ਕਰ ਰਹੇ ਸਨ। ਇਹ ਨਸ਼ੇ ਦੇ ਕੰਸਾਈਨਮੈਂਟਾਂ ਨੂੰ ਪਾਕਿਸਤਾਨ ਤੋਂ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਵਿੱਚ ਪਿੱਛਲੇ ਅਤੇ ਅੱਗਲੇ ਦੇ ਲਿੰਕਾਂ ਦੀ ਜਾਂਚ ਜਾਰੀ ਹੈ। ਓਪਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ, ਕਮਿਸ਼ਨਰ ਪੁਲਿਸ (ਸੀ.ਪੀ.) ਅੰਮ੍ਰਿਤਸਰ, ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਚਨਾਵਾਂ ਮਿਲੀਆਂ ਕਿ ਨਸ਼ੀਲੇ ਪਦਾਰਥਾਂ ਦੀ ਤੱਸਕਰ ਕੰਵਲਜੀਤ ਕੌਰ ਨੇ ਨਸ਼ੇ ਦੀ ਇੱਕ ਕੰਸਾਈਨਮੈਂਟ ਪ੍ਰਾਪਤ ਕੀਤਾ ਹੈ, ਜੋ ਇਸ ਸਮੇਂ ਉਸਦੇ ਕਬਜ਼ੇ ਵਿੱਚ ਸੀ। ਪੁਲਿਸ ਵੱਲੋਂ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਡੀ.ਸੀ.ਪੀ ਇਨਵੈਸਟਿਗੇਸ਼ਨ, ਹਰਪ੍ਰੀਤ ਸਿੰਘ ਮੰਡੇਰ, ਏ.ਡੀ.ਸੀ.ਪੀ ਸਿਟੀ-2 ਅਭਿਮੰਨਿਊ ਰਾਣਾ ਅਤੇ ਏ.ਸੀ.ਪੀ ਵੈਸਟ ਸਵਰਨਜੀਤ ਸਿੰਘ ਦੀ ਸਮੁੱਚੀ ਨਿਗਰਾਨੀ ਹੇਠ ਮੁੱਖ ਥਾਣਾ ਛੇਹਰਟਾ ਅੰਮ੍ਰਿਤਸਰ, ਇੰਸਪੈਰਕਟਰ ਰੋਬਿੰਨ ਹੰਸ ਦੀ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਗੋਲਡਨ ਐਵੇਨਿਊ, ਹਰਗੋਬਿੰਦਪੁਰਾ, ਛੇਹਰਟਾ ਵਿੱਚ ਉਸਦੇ ਕਿਰਾਏ ਦੇ ਰਿਹਾਇਸ਼ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਦੂਜੇ ਪਾਸੇ ਥਾਣਾ ਕੰਟੋਨਮੈਂਟ ਦੀ ਪੁਲਿਸ ਨੂੰ ਇੱਕ ਹੋਰ ਮਾਮਲੇ ਵਿੱਚ ਗੁਪਤ ਸੂਚਨਾ ਮਿਲੀ ਸੀ ਜਿਸਲਦੇ ਆਧਾਰ ਉੱਤੇ ਕਾਰਵਾਈ ਕਰਦੇ ਹੋਏ 4 ਵਿਅਕਤੀਆਂ ਨੂੰ ਕਾਬੂ ਕਰ ਕੇ ਉਹਨਾਂ ਕੋਲੋਂ ਦੋ ਪਿਸਤੋਲ ਇਕ ਕਾਰ ਵੀ ਬਰਾਮਦ ਕੀਤੀ ਹੈ। ਹੁਣ ਦੇਖਣਾ ਹੋਵੇਗਾ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਦੋਵੇਂ ਮਾਮਲਿਆਂ ਵਿੱਚ ਪੜੇ ਗਏ ਇਨ੍ਹਾਂ ਮੁਲਜਿਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਕੀ ਵੱਡੇ ਖੁਲਾਸੇ ਹੁੰਦੇ ਹਨ।

Tags:    

Similar News