ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਅੰਮ੍ਰਿਤਸਰ ਪੁਲਿਸ
ਪੰਜਾਬ 'ਚ ਲਗਾਤਾਰ ਪੈ ਰਹੇ ਮੀਹ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਪੰਜਾਬ ਦੇ ਕਈ ਜ਼ਿਲੇ ਹੜ੍ਹਾਂ ਦੀ ਮਾਰ ਹੇਠ ਨੇ। ਹੜ ਪੀੜਤਾਂ ਦੀ ਮਦਦ ਲਈ ਹਰ ਕਿਸੇ ਦੇ ਵਲੋਂ ਆਪਣੇ ਆਪਣੇ ਤਰੀਕੇ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸਭ ਦੇ ਦਰਮਿਆਨ ਹੁਣ ਹੜ ਪੀੜਤਾਂ ਦੀ ਮਦਦ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਵਿੰਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ਼ ਅਜਨਾਲਾ ਅਤੇ ਰਮਦਾਸ ਖੇਤਰ ਦੇ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਗਈ।
ਅੰਮ੍ਰਿਤਸਰ (ਵਿਵੇਕ ਕੁਮਾਰ): ਪੰਜਾਬ 'ਚ ਲਗਾਤਾਰ ਪੈ ਰਹੇ ਮੀਹ ਅਤੇ ਪਹਾੜਾਂ ਤੋਂ ਆ ਰਹੇ ਪਾਣੀ ਕਾਰਨ ਪੰਜਾਬ ਦੇ ਕਈ ਜ਼ਿਲੇ ਹੜ੍ਹਾਂ ਦੀ ਮਾਰ ਹੇਠ ਨੇ। ਹੜ ਪੀੜਤਾਂ ਦੀ ਮਦਦ ਲਈ ਹਰ ਕਿਸੇ ਦੇ ਵਲੋਂ ਆਪਣੇ ਆਪਣੇ ਤਰੀਕੇ ਨਾਲ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਸਭ ਦੇ ਦਰਮਿਆਨ ਹੁਣ ਹੜ ਪੀੜਤਾਂ ਦੀ ਮਦਦ ਲਈ ਅੰਮ੍ਰਿਤਸਰ ਪੁਲਿਸ ਵੱਲੋਂ ਵੱਡਾ ਉਪਰਾਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਟਰੈਫਿਕ ਪੁਲਿਸ ਵਿੰਗ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ਼ ਅਜਨਾਲਾ ਅਤੇ ਰਮਦਾਸ ਖੇਤਰ ਦੇ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ ਗਈ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰੈਫਿਕ ਪੁਲਿਸ ਵੱਲੋਂ ਇਹ ਇੱਕ ਛੋਟਾ ਪਰ ਮਹੱਤਵਪੂਰਨ ਯਤਨ ਹੈ, ਜਿਸ ਵਿੱਚ ਲੋੜਵੰਦ ਲੋਕਾਂ ਲਈ ਪਾਣੀ, ਬ੍ਰੈੱਡ, ਬਿਸਕੁਟ, ਮੁਰੱਬਾ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਲੋਕਾਂ ਦੀ ਲੋੜ ਅਨੁਸਾਰ ਮੱਛਰ ਭਗਾਉਣ ਵਾਲੀਆਂ ਗੋਲੀਆਂ, ਮੋਮਬੱਤੀਆਂ ਅਤੇ ਮਾਚਿਸ ਵੀ ਮੁਹੱਈਆ ਕਰਵਾਈ ਗਈ ਹੈ।
ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਤੱਕ ਇੱਕ ਲੱਖ ਤੋਂ ਵੱਧ ਆਈਟਮ ਪੀੜਤਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਇਸ ਮੁਹਿੰਮ ਵਿੱਚ ਟੀਸੀਪੀ ਜਗਜੀਤ ਵਾਲੀਆ, ਏਡੀਸੀਪੀ ਟਰੈਫਿਕ ਅਮਨਦੀਪ ਕੌਰ, ਏਸੀਪੀ ਰਿਸ਼ਪ ਭੋਲਾ ਅਤੇ ਸਾਰਾ ਟਰੈਫਿਕ ਸਟਾਫ ਅੱਗੇ ਆਇਆ। ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ਼ ਹੀ ਇਹ ਉਪਰਾਲਾ ਸੰਭਵ ਹੋਇਆ ਹੈ।