ਅੰਮ੍ਰਿਤਸਰ ਪੁਲਿਸ ਨੂੰ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਮਿਲੀ ਵੱਡੀ ਕਾਮਯਾਬੀ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਲੁੱਟਾਂ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ।;

Update: 2024-12-31 14:31 GMT

ਅੰਮ੍ਰਿਤਸਰ :  ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤੇ ਮਾੜੇ ਅੰਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਉਹਨਾਂ ਵੱਲੋਂ ਲੁੱਟਾਂ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਇਸ ਮੌਕੇ ਏਸੀਪੀ ਮਨਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਵੰਬਰ ਦੇ ਮਹੀਨੇ ਭੰਡਾਰੀ ਪੁੱਲ ਤੇ ਬਾਹਰੋਂ ਆਏ ਨੌਜਵਾਨਾਂ ਦੇ ਨਾਲ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ।

Full View

ਦੱਸਿਆ ਜਾ ਰਿਹਾ ਕਿ ਚਾਰ ਨੌਜਵਾਨਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ ਦੇ ਚਲਦੇ ਸਾਡੀ ਪੁਲਿਸ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਚਾਰ ਨੌਜਵਾਨਾਂ ਨੂੰ ਪਿੰਡ ਵਰਪਾਲ ਤੋਂ ਕਾਬੂ ਕੀਤਾ ਹੈ। ਜੋ ਕਿ ਵਰਪਾਲ ਦੇ ਹੀ ਰਹਿਣ ਵਾਲੇ ਹਨ। ਇਸ ਮੌਕੇ ਇਹ ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹਨਾਂ ਚਾਰਾਂ ਨੌਜਵਾਨਾਂ ਦੇ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਹਨ ਉਹਨਾਂ ਕਿਹਾ ਕਿ ਇਹਨਾਂ ਦੇ 11 ਮੋਬਾਈਲ ਫੋਨ ਲੁੱਟਦੇ ਅਤੇ ਇੱਕ ਮੋਟਰਸਾਈਕਲ ਚੋਰੀ ਦਾ ਵੀ ਬਰਾਮਦ ਕੀਤਾ ਗਿਆ ਹੈ।

Full View

ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਇਹਨਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕ੍ਰਿਮੀਨਲ ਟਾਈਪ ਦੇ ਨੌਜਵਾਨ ਹਨ ਇਹਨਾਂ ਤੇ ਜਾਨੋ ਮਾਰਨ ਦੇ ਵੀ ਮਾਮਲੇ ਦਰਜ ਹਨ। ਉੱਥੇ ਉਹਨਾਂ ਕਿਹਾ ਕਿ ਇਹਨਾਂ ਦੀ ਉਮਰ 20 ਤੋਂ 25 ਸਾਲ ਹੈ ਤੇ ਇਹ ਨਸ਼ਾ ਕਰਨ ਦੇ ਵੀ ਆਦੀ ਹਨ। 

Tags:    

Similar News