ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ ਹੋਇਆ ਜਾਰੀ ! ਮੌਸਮ ਵਿਭਾਗ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ।;

Update: 2024-08-04 05:01 GMT

ਚੰਡੂਗੜ੍ਹ : ਮੌਸਮ ਵਿਭਾਗ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਅੱਜ ਪੰਜਾਬ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਵਿਭਾਗ ਵੱਲੋਂ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕੁਝ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ । ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਸ਼ਨੀਵਾਰ ਦੀ ਸ਼ੁਰੂਆਤ ਪੰਜਾਬ 'ਚ ਗਰਮੀ ਨਾਲ ਹੋਈ ਹੈ। ਪਰ ਸ਼ਾਮ ਤੱਕ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਬੱਦਲਵਾਈ ਹੋ ਗਈ। ਅੰਮ੍ਰਿਤਸਰ, ਪਠਾਨਕੋਟ ਅਤੇ ਫ਼ਿਰੋਜ਼ਪੁਰ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਅਤੇ ਤਾਪਮਾਨ ਆਮ ਵਾਂਗ ਰਿਹਾ । ਪੰਜਾਬ ਵਿੱਚ ਅੱਜ 4 ਅਗਸਤ 2024 ਨੂੰ ਤਾਪਮਾਨ 37.79 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ । ਜੇਕਰ ਅੱਜ ਦੇ ਦਿਨ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ 31.37 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 38.08 ਡਿਗਰੀ ਸੈਲਸੀਅਸ ਰਹਿ ਸਕਦਾ ਹੈ । ਪੰਜਾਬ ਦੇ ਜ਼ਿਆਦਾਤਰ ਹਿੱਸੇ 'ਚ ਨਮੀ ਦੀ ਮਾਤਰਾ 42% ਰਹਿ ਸਕਦੀ ਹੈ ਅਤੇ ਇਸਦੇ ਨਾਲ ਹੀ ਹਵਾ ਦੀ ਗਤੀ 42 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦੀ ਸੰਭਾਵਨਾ ਹੈ ।

ਮੌਸਮ ਵਿਭਾਗ ਨੇ ਅਗਸਤ ਮਹੀਨੇ ਲਈ ਜਾਰੀ ਕੀਤੇ ਅੰਕੜੇ

ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਆਮ ਤੌਰ 'ਤੇ 1 ਜੂਨ ਤੋਂ 3 ਅਗਸਤ ਤੱਕ 236.8 ਮਿਲੀਮੀਟਰ ਬਰਸਾਤ ਹੁੰਦੀ ਹੈ, ਜਦੋਂ ਕਿ ਇਨ੍ਹਾਂ ਦਿਨਾਂ ਦੌਰਾਨ ਹੁਣ ਤੱਕ ਸਿਰਫ਼ 146.3 ਮਿਲੀਮੀਟਰ ਮੀਂਹ ਹੀ ਪਿਆ ਹੈ । ਆਈਐਮਡੀ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਗਸਤ ਮਹੀਨੇ ਵਿੱਚ ਪੰਜਾਬ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਪੰਜਾਬ 'ਚ ਪਿਛਲੇ 3 ਦਿਨਾਂ 'ਚ 30 ਫੀਸਦੀ ਜ਼ਿਆਦਾ ਬਾਰਿਸ਼ ਹੋਈ ਹੈ । ਭਾਵ 27.2 ਮਿਲੀਮੀਟਰ ਬਰਸਾਤ ਹੋਈ ਹੈ, ਜਦੋਂ ਕਿ ਆਮ ਤੌਰ 'ਤੇ ਇਨ੍ਹਾਂ ਤਿੰਨ ਦਿਨਾਂ ਵਿੱਚ 20.9 ਮਿਲੀਮੀਟਰ ਮੀਂਹ ਹੀ ਪੈਂਦਾ ਹੈ ।

Tags:    

Similar News