ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ’ਚ ਜਾਂਚ ਕਮੇਟੀ ਗਠਿਤ

ਫਿਲਮ ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਪੁਲਸ ਨੇ ਐੱਸ.ਆਈ.ਟੀ. ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ।

Update: 2024-06-11 06:10 GMT

ਮੋਹਾਲੀ : ਫਿਲਮ ਅਦਾਕਾਰਾ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਪੁਲਸ ਨੇ ਐੱਸ.ਆਈ.ਟੀ. ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਰਿਪੋਰਟ

ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਏਅਰਪੋਰਟ 'ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ 'ਚ ਮੌਕੇ 'ਤੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ 'ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਦੇ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ। ਉਸ ਸਮੇਂ ਉੱਥੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜ਼ਰੂਰਤ ਪੈਣ ’ਤੇ ਦੋਵਾਂ ਧਿਰਾਂ ਨੂੰ ਬੁਲਾਇਆ ਜਾ ਸਕਦਾ ਹੈ। ਜਾਂਚ ਰਿਪੋਰਟ ਮੁਹਾਲੀ ਦੇ ਐੱਸਐੱਸਪੀ ਡਾ. ਸੰਦੀਪ ਗਰਗ ਨੂੰ ਸੌਂਪੀ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਕੱਲ੍ਹ ਕਿਸਾਨ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੈਦਲ ਮਾਰਚ ਕੱਢਿਆ। ਰੋਸ ਮਾਰਚ ਕੱਢਦੇ ਹੋਏ ਉਹ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਆਪਣਾ ਮੰਗ ਪੱਤਰ ਐਸਐਸਪੀ ਮੁਹਾਲੀ ਨੂੰ ਸੌਂਪਿਆ। ਇਸ ਵਿੱਚ ਉਨ੍ਹਾਂ ਨੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ ਐਸਆਈਟੀ ਬਣਾਉਣ ਦਾ ਫੈਸਲਾ ਕੀਤਾ ਹੈ।

ਅੰਦੋਲਨਕਾਰੀਆਂ ਦੀ ਤੁਲਨਾ 'ਖਾਲਿਸਤਾਨੀਆਂ ਨਾਲ ਕੀਤੀ

ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਕਈ ਬਿਆਨ ਦਿੱਤੇ ਸਨ। ਉਸ ਨੇ ਸੋਸ਼ਲ ਮੀਡੀਆ 'ਤੇ ਅੰਦੋਲਨਕਾਰੀਆਂ ਦੀ ਤੁਲਨਾ ਖਾਲਿਸਤਾਨੀ ਅੱਤਵਾਦੀਆਂ ਨਾਲ ਕੀਤੀ ਸੀ। ਉਨ੍ਹਾਂ ਲਿਖਿਆ ਸੀ- 'ਖਾਲਿਸਤਾਨੀ ਅੱਤਵਾਦੀ ਅੱਜ ਸਰਕਾਰ 'ਤੇ ਦਬਾਅ ਬਣਾ ਰਹੇ ਹਨ, ਪਰ ਸਾਨੂੰ ਇੱਕ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਨਹੀਂ ਭੁੱਲਣਾ ਚਾਹੀਦਾ।

Tags:    

Similar News