ਦਰੱਖਤ 'ਚ ਜਾ ਵੱਜੀ ਬੱਚਿਆਂ ਨਾਲ ਭਰੀ ਸਕੂਲ ਬੱਸ, ਡਰਾਈਵਰ 'ਤੇ ਲੱਗੇ ਲਾਪਰਵਾਹੀ ਦੇ ਇਲਜ਼ਾਮ

ਇਸ ਹਾਦਸੇ 'ਚ ਇਕ ਵਿਦਿਆਰਥੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਅਤੇ ਉਸ ਦੀ ਮੌਤ ਹੋ ਗਈ ਅਤੇ ਪੰਜ ਹੋਰਾਂ ਨੂੰ ਵੀ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

Update: 2024-08-06 05:21 GMT

ਲੁਧਿਆਣਾ : ਬੱਚਿਆਂ ਨਾਲ ਭਰੀ ਸਕੂਲ ਦੀ ਬੱਸ ਨਾਲ ਮੰਦਭਾਗੀ ਘਟਨਾ ਵਾਪਰੀ ਹੈ , ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ 'ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ ਚਕਨਾਚੂਰ ਹੋ ਗਈ । ਇਸ ਹਾਦਸੇ 'ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ । ਸਥਾਨਕ ਸੂਤਰਾਂ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਵੈਨ ਨੂੰ ਕਾਫੀ ਨੁਕਸਾਨ ਪਹੁੰਚਿਆ । ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਹਾਦਸੇ 'ਚ ਇਕ ਵਿਦਿਆਰਥੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਅਤੇ ਉਸ ਦੀ ਮੌਤ ਹੋ ਗਈ ਅਤੇ ਪੰਜ ਹੋਰਾਂ ਨੂੰ ਵੀ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ।

ਸਥਾਨਕ ਲੋਕਾਂ ਇਸ ਬਾਰੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਦਸੇ ਦੇ ਸਮੇਂ ਵੈਨ ਦਾ ਡਰਾਈਵਰ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਪੁਲਿਸ ਨੂੰ ਇਸ ਪਹਿਲੂ ਦੀ ਵੀ ਜਾਂਚ ਕਰਨ ਦੀ ਜ਼ਰੂਰਤ ਹੈ । ਜਾਣਕਾਰੀ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ । ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ 'ਤੇ ਪਹੁੰਚ ਗਏ । ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ । ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਪਿੰਡ ਵਾਸੀ ਬੱਚੇ ਦੀ ਮੌਤ ਨੂੰ ਲੈ ਕੇ ਇੰਨੇ ਗੁੱਸੇ 'ਚ ਆ ਗਏ ਕਿ ਲੋਕਾਂ ਦੱਸਿਆ ਕਿ ਉਨ੍ਹਾਂ ਨੇ ਬੱਸ ਨੂੰ ਅੱਗ ਲਾਉਣ ਦੀਆਂ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ । 

Tags:    

Similar News