ਜਲੰਧਰ 'ਚ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈਕੇ ਆਈ ਅਹਿਮ ਜਾਣਕਾਰੀ

ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲੇ 'ਚ ਸਰਕਾਰੀ ਸਕੂਲ, ਕਾਲਜ ਰਹਿਣਗੇ ਬੰਦ । ਇਸ ਗੱਲ ਦੀ ਪੁਸ਼ਟੀ ਜਲੰਧਰ ਦੇ ਡੀਸੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਸਾਂਝੀ ਕੀਤੀ ਗਈ ਹੈ ।

Update: 2024-07-09 06:50 GMT

ਜਿੱਥੇ ਚੋਣਾਂ ਦਾ ਦਿਨ ਨੇੜੇ ਆਉਂਦਿਆਂ ਹੀ ਸਾਰੀਆਂ ਪਾਰਟੀਆਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਵੋਟਰਾਂ ਨੂੰ ਲੁਭਾਉਣ ਲਈ ਪੂਰੀ ਵਾਹ ਲਾ ਰਹੀਆਂ ਨੇ ਉੱਥੇ ਹੀ ਪੰਜਾਬ ਦੇ ਜਲੰਧਰ ਵਿੱਚ ਹੋ ਰਹੀ ਜ਼ਿਮਨੀ ਚੋਣ ਕਾਰਨ ਕੱਲ੍ਹ ਪੂਰੇ ਜ਼ਿਲੇ 'ਚ ਸਰਕਾਰੀ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ । ਇਸ ਗੱਲ ਦੀ ਪੁਸ਼ਟੀ ਜਲੰਧਰ ਦੇ ਡੀਸੀ ਕਮ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਵਿੱਚ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਜ਼ਿਲ੍ਹੇ ਦੇ ਸਰਕਾਰੀ ਅਧਿਕਾਰੀ ਪੱਛਮੀ ਹਲਕੇ ਵਿੱਚ ਚੋਣਾਂ ਕਰਵਾਉਣ ਵਿੱਚ ਰੁੱਝੇ ਹੋਣਗੇ ਇਸ ਲਈ 10 ਜੁਲਾਈ ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਪੱਛਮੀ ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚੋਂ 89,629 ਪੁਰਸ਼ ਅਤੇ 82,326 ਔਰਤਾਂ ਹਨ । ਨਾਲ ਹੀ, ਪੂਰੇ ਖੇਤਰ ਵਿੱਚ ਅੱਠ ਥਰਡ ਜੈਂਡਰ ਦੇ ਵੋਟ ਵੀ ਹਨ । ਵੋਟਿੰਗ ਲਈ ਕੁੱਲ 181 ਵੋਟਿੰਗ ਕੇਂਦਰ ਬਣਾਏ ਗਏ ਨੇ । ਜ਼ਿਆਦਾ ਜਾਣਕਾਰੀ ਦਿੰਦੇ ਹੋਏ ਡੀਸੀ ਅਗਰਵਾਲ ਨੇ ਦੱਸਿਆ ਕਿ - ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਸਮੇਤ ਰਾਜ ਸਰਕਾਰ ਦੇ ਕਰਮਚਾਰੀ, ਖਾਸ ਤੌਰ 'ਤੇ ਉਹ ਲੋਕ ਜੋ ਵੋਟ ਪਾਉਣ ਲਈ ਇੱਛਾ ਰੱਖਦੇ ਨੇ , ਇਸ ਮੌਕੇ ਦੇ ਉਹ ਬੇਫਿਕਰੀ ਨਾਲ ਮਤਦਾਨ ਕਰ ਸਕਣ । ਇਸੇ ਤਰ੍ਹਾਂ ਵਪਾਰਕ ਅਤੇ ਉਦਯੋਗਿਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਤਨਖ਼ਾਹ ਸਮੇਤ ਛੁੱਟੀਆਂ ਦਿੱਤੀ ਜਾਵੇਗੀ । ਦੱਸਦਈਏ ਕਿ ਪੰਜਾਬ ਦੀ ਜਲੰਧਰ ਪੱਛਮੀ ਸੀਟ 'ਤੇ 10 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਸੀ.ਐਮ ਭਗਵੰਤ ਮਾਨ ਨੇ ਖੁਦ ਇਸ ਸੀਟ 'ਤੇ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਸੋਮਵਾਰ ਨੂੰ ਸੀਐਮ ਨੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ 'ਆਪ' ਉਮੀਦਵਾਰ ਮਹਿੰਦਰ ਭਗਤ ਲਈ ਵੋਟਾਂ ਮੰਗੀਆਂ ਅਤੇ ਉਨ੍ਹਾਂ ਨੂੰ ਮੰਤਰੀ ਬਣਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ। ਮੁੱਖ ਮੰਤਰੀ ਨੇ ਵਾਰਡ ਨੰਬਰ 12, 75 ਅਤੇ 36 ਵਿੱਚ ਜਨਤਕ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਈਵੀਐਮ ’ਤੇ ਝਾੜੂ ਵਾਲਾ ਬਟਨ ਪੰਜਵੇਂ ਨੰਬਰ ’ਤੇ ਹੈ, ਪਰ ਉਸ ਨੇ ਭਗਤ ਨੂੰ ਪਹਿਲੇ ਨੰਬਰ ’ਤੇ ਲਿਆਉਣਾ ਹੈ।  

Tags:    

Similar News