ਜਲਦ ਹੀ ਜੇਲ੍ਹ ਤੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ : ਆਪ ਸਾਂਸਦ ਸੰਜੇ ਸਿੰਘ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਵਿਖੇ ਮਾਣਹਾਨੀ ਦੇ ਕੇਸ ਨੂੰ ਲੈ ਕੇ ਅਦਾਲਤ ਵਿਚ ਪੇਸ਼ ਹੋਣ ਲਈ ਪੁੱਜੇ ਜੋ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕਰਵਾਇਆ ਹੋਇਆ ਏ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਕੇਸ ਸਬੰਧੀ ਅਤੇ ਹੋਰ ਕਈ ਮੁੱਦਿਆਂ ਨੂੰ
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੰਮ੍ਰਿਤਸਰ ਵਿਖੇ ਮਾਣਹਾਨੀ ਦੇ ਕੇਸ ਨੂੰ ਲੈ ਕੇ ਅਦਾਲਤ ਵਿਚ ਪੇਸ਼ ਹੋਣ ਲਈ ਪੁੱਜੇ ਜੋ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕਰਵਾਇਆ ਹੋਇਆ ਏ। ਇਸ ਤੋਂ ਬਾਅਦ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਕੇਸ ਸਬੰਧੀ ਅਤੇ ਹੋਰ ਕਈ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਸਾਂਸਦ ਸੰਜੇ ਸਿੰਘ ਨੇ ਆਖਿਆ ਕਿ ਇਹ ਕੇਸ ਸੁਣਵਾਈ ਦੇ ਆਖ਼ਰੀ ਪੜਾਅ ਵਿਚ ਚੱਲ ਰਿਹਾ ਏ, ਉਨ੍ਹਾਂ ਉਮੀਦ ਜਤਾਈ ਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਜ਼ਰੂਰ ਇਨਸਾਫ਼ ਮਿਲੇਗਾ।
ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਪੰਜਾਬ ਵਿਚ ਹੋ ਰਹੀਆਂ ਉਪ ਚੋਣਾਂ ਆਮ ਆਦਮੀ ਪਾਰਟੀ ਜਿੱਤੇਗੀ, ਇਸ ਤੋਂ ਹਰਿਆਣਾ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਮਾਮਲੇ ’ਤੇ ਬੋਲਦਿਆਂ ਆਖਿਆ ਕਿ ਈਡੀ ਵੱਲੋਂ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਝੂਠ ਐ, ਜੋ ਸਿਰਫ਼ ਆਮ ਆਦਮੀ ਪਾਰਟੀ ਨੂੰ ਦਬਾਉਣ ਲਈ ਕੀਤਾ ਗਿਆ ਏ, ਜਦਕਿ ਈਡੀ ਕੋਲ ਇਸ ਮਾਮਲੇ ਵਿਚ ਕੋਈ ਸਬੂਤ ਨਹੀਂ। ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਜਲਦ ਹੀ ਅਦਾਲਤ ਵੱਲੋਂ ਇਨਸਾਫ਼ ਮਿਲੇਗਾ ਅਤੇ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਉਣਗੇ।
ਦੱਸ ਦਈਏ ਕਿ ਇਸ ਦੌਰਾਨ ਆਪ ਸਾਂਸਦ ਸੰਜੇ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।