ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
ਭਾਰਤੀ ਜਨਤਾ ਪਾਰਟੀ ਵੱਲੋਂ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਐ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤੀ ਕੀਤਾ ਗਿਆ ਏ।
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਐ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤੀ ਕੀਤਾ ਗਿਆ ਏ। ਇਸ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਪ੍ਰਧਾਨਗੀ ਦੇ ਅਹੁਦੇ ’ਤੇ ਵੀ ਜ਼ਿੰਮੇਵਾਰੀ ਨਿਭਾਅ ਚੁੱਕੇ ਨੇ,, ਪਰ ਮੌਜੂਦਾ ਸਮੇਂ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੁਨੀਲ ਜਾਖੜ ਨਿਭਾਅ ਰਹੇ ਹਨ। ਕਾਰਜਕਾਰੀ ਪ੍ਰਧਾਨ ਬਣਨ ’ਤੇ ਅਸ਼ਵਨੀ ਸ਼ਰਮਾ ਨੂੰ ਵੱਖ ਵੱਖ ਆਗੂਆਂ ਵੱਲੋਂ ਮੁਬਾਰਕਵਾਦ ਦਿੱਤੀ ਜਾ ਰਹੀ ਐ।
ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵੱਲੋਂ ਅਸ਼ਵਨੀ ਕੁਮਾਰ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਏ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੱਲੋਂ ਜਾਰੀ ਪੱਤਰ ਵਿਚ ਲਿਖਿਆ ਗਿਆ ਏ ਕਿ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਰਾਜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤੀ ਕੀਤਾ ਜਾਂਦਾ ਹੈ।
ਦਰਅਸਲ ਭਾਜਪਾ ਵੱਲੋਂ ਇਹ ਨਿਯੁਕਤੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕੀਤੀ ਗਈ ਐ, ਜਿਸ ਦੇ ਜ਼ਰੀਏ ਭਾਜਪਾ ਪੰਜਾਬ ਵਿਚ ਸੰਗਠਨ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਚਾਹੁੰਦੀ ਐ। ਬੇਸ਼ੱਕ ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਏ ਪਰ ਪਾਰਟੀ ਦਾ ਕਹਿਣਾ ਏ ਕਿ ਸੁਨੀਲ ਜਾਖੜ ਪ੍ਰਧਾਨਗੀ ਦੇ ਅਹੁਦੇ ’ਤੇ ਬਣੇ ਰਹਿਣਗੇ। ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਹਿਯੋਗੀ ਵਜੋਂ ਕੰਮ ਕਰਨਗੇ।
ਅਸ਼ਵਨੀ ਸ਼ਰਮਾ ਵੀ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਨੇ। ਅਸ਼ਵਨੀ ਸ਼ਰਮਾ 17 ਜਨਵਰੀ 2020 ਤੋਂ 4 ਜੁਲਾਈ 2023 ਤੱਕ ਪੰਜਾਬ ਭਾਜਪਾ ਦੇ ਪ੍ਰਧਾਨ ਰਹੇ। ਉਨ੍ਹਾਂ ਦੀ ਅਗਵਾਈ ਵਿਚ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਤੋਂ ਬਾਅਦ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ, ਜਿਸ ਵਿਚ ਪਾਰਟੀ ਸਿਰਫ਼ ਦੋ ਸੀਟਾਂ ਹੀ ਜਿੱਤਣ ਵਿਚ ਕਾਮਯਾਬ ਰਹੀ ਸੀ। ਆਮ ਆਦਮੀ ਪਾਰਟੀ ਦੀ ਵਗੀ ਹਨ੍ਹੇਰੀ ਵਿਚ ਵੀ ਅਸ਼ਵਨੀ ਸ਼ਰਮਾ ਆਪਣੀ ਸੀਟ ਜਿੱਤਣ ਵਿਚ ਕਾਮਯਾਬ ਰਹੇ ਸੀ। ਅਸ਼ਵਨੀ ਸ਼ਰਮਾ ਦੀ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤੀ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਨ੍ਹਾਂ ਨੂੰ ਮੁਬਾਰਕਵਾਦ ਦਿੱਤੀ ਗਈ ਐ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਪਾਰਟੀ ਦੇ ਪੁਰਾਣੇ ਆਗੂ ਨੇ ਜੋ ਪੰਜਾਬ ਵਿਚ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੇ।
ਦੱਸ ਦਈਏ ਕਿ ਭਾਜਪਾ ਵੱਲੋਂ ਪੰਜਾਬ ਵਿਚ ਆਪਣੀ ਮਜ਼ਬੂਤੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਏ ਪਰ ਦੇਖਣਾ ਹੋਵੇਗਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਕਿੰਨੀ ਕੁ ਕਾਮਯਾਬੀ ਹਾਸਲ ਹੁੰਦੀ ਐ।